India Pakistan War; ‘ਆਪ੍ਰੇਸ਼ਨ ਸਿੰਦੂਰ’ ਤੋਂ ਬੁਖਲਾਇਆ ਪਾਕਿਸਤਾਨ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਵਿੱਚ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਅਜਿਹੀਆਂ ਨਾਪਾਕ ਹਰਕਤਾਂ ਕਰ ਰਿਹਾ ਹੈ।
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਠਾਨਕੋਟ ਤੇ ਪਾਕਿਸਤਾਨ ਨੇ ਇਕ ਵਾਰ ਫਿਰ ਤੋਂ ਹਮਲਾ ਕੀਤਾ ਹੈ। ਫਿਲਹਾਲ ਇਸ ਹਮਲੇ ‘ਚ ਕੋਈ ਜਾਨੀ ਨੁਕਸਾਨ ਹੋਣ ਦੀ ਪੁਸ਼ਟੀ ਦੀ ਜਾਣਕਾਰੀ ਸਾਹਮਣੇ ਨਹੀਂ ਆਈ।
ਖਾਲੀ ਕਰਵਾਏ ਗਏ ਸੀ ਸਰਹੱਦੀ ਪਿੰਡ
ਹਵਾਈ ਹਮਲੇ ਤੋਂ ਬਾਅਦ ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਨੂੰ ਖਾਲੀ ਕਰਨ ਦੇ ਆਦੇਸ਼ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣੇ ਬੱਚਿਆਂ ਅਤੇ ਔਰਤਾਂ ਨੂੰ ਲੈ ਕੇ ਸੁਰੱਖਿਅਤ ਥਾਂ ‘ਤੇ ਚਲੇ ਗਏ ਸਨ। ਪਿੰਡ ਖਾਲੀ ਕਰਵਾਉਣ ਦੀ ਇਹ ਪ੍ਰਕਿਰਿਆ ਭਾਰਤ ਦੇ ਹਮਲੇ ਤੋਂ ਬਾਅਦ ਸ਼ੁਰੂ ਹੋਈ ਸੀ। ਕਈ ਪਿੰਡਾਂ ਦੇ ਲੋਕ ਰਾਤ ਨੂੰ ਆਪਣਾ ਸਮਾਨ ਲੈ ਕੇ ਆਪਣੇ ਪਿੰਡ ਛੱਡਣ ਲੱਗ ਪਏ ਅਤੇ ਦਿਨ ਚੜ੍ਹਦੇ ਹੀ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕ ਆਪਣਾ ਸਮਾਨ ਲੈ ਕੇ ਆਪਣੇ ਰਿਸ਼ਤੇਦਾਰਾਂ ਦੇ ਘਰ ਚਲੇ ਗਏ।