Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Paddy: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ

ਪੰਜਾਬ ਸਰਕਾਰ ਵੱਲੋ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋ ਸਾਲ 2025-26 ਦੌਰਾਨ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Paddy: ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ਬਰ

ਪੰਜਾਬ ਸਰਕਾਰ ਵੱਲੋ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋ ਸਾਲ 2025-26 ਦੌਰਾਨ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।

ਇਹ ਜਾਣਕਾਰੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ, ਐਸ ਏ ਐਸ ਨਗਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਅਪੀਲ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨ ਇਸ ਸਬੰਧੀ ਆਪਣੀ ਸਹਿਮਤੀ https://agrisubsidy.agrimachinerypb.com/#/dsr-registration ਲਿੰਕ ਤੇ ਰਜਿਸਟਰ ਕਰਕੇ ਦੇ ਸਕਦੇ ਹਨ।

ਕਿਸਾਨ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਉਸ ਤੋਂ ਬਾਅਦ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ, ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਰਹੇਗੀ। ਉਸ ਉਪਰੰਤ ਕਿਸਾਨ ਵੱਲੋ ਸਿਰਫ਼ ਆਪਣੀ ਸਿੱਧੀ ਬਿਜਾਈ ਅਧੀਨ ਜ਼ਮੀਨ ਦੇ ਵੇਰਵੇ ਹੀ ਦਿੱਤੇ ਜਾਣੇ ਹਨ।

ਉਦਾਹਰਨ ਲਈ ਕਿਸਾਨ ਵੱਲੋ ਜ਼ਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ/ਖੇਵਟ ਨੰ:/ਖਸਰਾ ਨੰ: ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ/ਬਿੱਘਾ) ਜਾਂ ਬਿਸਵਾ ਵਿੱਚ ਦਿੱਤੀ ਜਾਵੇ। ਇਹ ਲਿੰਕ 10 ਮਈ 2025 ਤੋ ਕਿਸਾਨਾਂ ਲਈ ਖੁੱਲ੍ਹਾ ਹੈ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 01 ਜੁਲਾਈ 2025 ਤੋ 15 ਜੁਲਾਈ 2025 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News