Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ: ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ – ਹਰਪਾਲ ਚੀਮਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗਵਾਉਣ ਵਾਲੇ 14 ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਚੀਮਾ ਨੇ ਇਸ ਘਟਨਾ ਨੂੰ ਇੱਕ ਘਿਨਾਉਣਾ ਕਾਰਾ ਦੱਸਿਆ ਅਤੇ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ: ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ – ਹਰਪਾਲ ਚੀਮਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗਵਾਉਣ ਵਾਲੇ 14 ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਚੀਮਾ ਨੇ ਇਸ ਘਟਨਾ ਨੂੰ ਇੱਕ ਘਿਨਾਉਣਾ ਕਾਰਾ ਦੱਸਿਆ ਅਤੇ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਦੀ ਰਾਜਨੀਤਿਕ ਜਾਂ ਪ੍ਰਸ਼ਾਸਕੀ ਪਹੁੰਚ ਹੀ ਕਿਉਂ ਨਾ ਹੋਵੇ, ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਚੀਮਾ ਨੇ ਕਿਹਾ, “ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਹ ਇੱਕ ਘਿਨਾਉਣਾ ਅਪਰਾਧ ਹੈ ਅਤੇ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕਈ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਉਨ੍ਹਾਂ ਵਿਰੁੱਧ ਕਤਲ ਦੇ ਮਾਮਲੇ ਦਰਜ ਕੀਤੇ ਗਏ ਹਨ।”

ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ, ਭਾਵੇਂ ਉਹ ਰਾਜਨੀਤਿਕ ਤੌਰ ‘ਤੇ ਜੁੜਿਆ ਹੋਵੇ, ਗੈਰ ਰਾਜਨੀਤਿਕ ਹੋਵੇ ਜਾਂ ਸਰਕਾਰੀ ਅਧਿਕਾਰੀ ਹੋਵੇ, ਨਿਆਂ ਦੇ ਸ਼ਿਕੰਜੇ ਤੋਂ ਨਹੀਂ ਬਚੇਗਾ।

ਮੰਤਰੀ ਨੇ ਕਿਹਾ ਕਿ “ਇੰਡਸਟਰੀਅਲ-ਗ੍ਰੇਡ ਮੀਥੇਨੌਲ” ਦੀ ਦੁਰਵਰਤੋਂ ਗੈਰ-ਕਾਨੂੰਨੀ ਤੌਰ ‘ਤੇ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਕਈ ਜਾਨਾਂ ਗਈਆਂ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਭਵਿੱਖ ਵਿੱਚ ਉਦਯੋਗਿਕ ਰਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ।

ਉਨ੍ਹਾਂ ਕਿਹਾ, “ਇਹ ਮਨੁੱਖੀ ਅਧਿਕਾਰਾਂ ਅਤੇ ਜਨਤਕ ਸੁਰੱਖਿਆ ਦੀ ਵੀ ਗੰਭੀਰ ਉਲੰਘਣਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਅਜਿਹੀਆਂ ਕਾਰਵਾਈਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

Read Latest News and Breaking News at Daily Post TV, Browse for more News

Ad
Ad

Punjab District News