Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

 ਬਾਰਡਰ-ਗਾਵਸਕਰ ਟਰਾਫੀ : 5 ਮੈਚਾਂ ਦੀ ਟੈਸਟ ਸੀਰੀਜ਼ ‘ਚ ਭਾਰਤ ਦੀ 1-0 ਦੀ ਬੜ੍ਹਤ

ਆਸਟਰੇਲੀਆ ‘ਚ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦੇ ਪਹਿਲੇ ਟੈਸਟ ਵਿੱਚ ਭਾਰਤ ਨੇ ਆਸਟਰੇਲੀਆ ਨੂੰ 295 ਦੌੜਾਂ ਨਾਲ ਹਰਾ ਦਿੱਤਾ ਹੈ। ਟੀਮ ਨੇ 5 ਮੈਚਾਂ ਦੀ ਟੈਸਟ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਪਰਥ ਦੇ ਓਪਟਸ ਸਟੇਡੀਅਮ ‘ਚ ਸੋਮਵਾਰ ਨੂੰ ਮੈਚ ਦੇ ਚੌਥੇ ਦਿਨ 534 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਕੰਗਾਰੂ ਟੀਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਆਸਟਰੇਲੀਆ ‘ਚ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦੇ ਪਹਿਲੇ ਟੈਸਟ ਵਿੱਚ ਭਾਰਤ ਨੇ ਆਸਟਰੇਲੀਆ ਨੂੰ 295 ਦੌੜਾਂ ਨਾਲ ਹਰਾ ਦਿੱਤਾ ਹੈ। ਟੀਮ ਨੇ 5 ਮੈਚਾਂ ਦੀ ਟੈਸਟ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ।

ਪਰਥ ਦੇ ਓਪਟਸ ਸਟੇਡੀਅਮ ‘ਚ ਸੋਮਵਾਰ ਨੂੰ ਮੈਚ ਦੇ ਚੌਥੇ ਦਿਨ 534 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਕੰਗਾਰੂ ਟੀਮ ਦੂਜੀ ਪਾਰੀ ‘ਚ 238 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਤੋਂ ਪਹਿਲਾਂ ਭਾਰਤ ਨੇ ਦੂਜੀ ਪਾਰੀ 6 ਵਿਕਟਾਂ ‘ਤੇ 487 ਦੌੜਾਂ ‘ਤੇ ਐਲਾਨ ਦਿੱਤੀ ਸੀ। ਟੀਮ ਇੰਡੀਆ ਨੇ ਪਹਿਲੀ ਪਾਰੀ ‘ਚ 150 ਦੌੜਾਂ ਬਣਾਈਆਂ ਸਨ। ਜਵਾਬ ‘ਚ ਆਸਟ੍ਰੇਲੀਆ ਦੀ ਪਹਿਲੀ ਪਾਰੀ 104 ਦੌੜਾਂ ‘ਤੇ ਹੀ ਸਿਮਟ ਗਈ।

ਪਰਥ ਦੇ ਓਪਟਸ ਸਟੇਡੀਅਮ ‘ਚ ਆਸਟ੍ਰੇਲੀਆ ਦੀ ਇਹ ਪਹਿਲੀ ਹਾਰ ਹੈ। ਟੀਮ ਨੇ ਇਸ ਤੋਂ ਪਹਿਲਾਂ 4 ਮੈਚ ਖੇਡੇ ਸਨ ਅਤੇ ਸਾਰੇ ਜਿੱਤੇ ਸਨ। ਇਹ ਆਸਟ੍ਰੇਲੀਆ ‘ਚ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਟੈਸਟ ਜਿੱਤ ਹੈ। ਪਿਛਲੀ ਸਭ ਤੋਂ ਵੱਡੀ ਜਿੱਤ 222 ਦੌੜਾਂ ਦੀ ਸੀ, ਜਦੋਂ ਟੀਮ ਨੇ 1977 ਵਿੱਚ ਮੈਲਬੋਰਨ ਵਿੱਚ ਹਰਾਇਆ ਸੀ।

ਆਸਟਰੇਲੀਆ ਦੀ ਦੂਜੀ ਪਾਰੀ ਵਿੱਚ ਬੁਮਰਾਹ ਅਤੇ ਮੁਹੰਮਦ ਸਿਰਾਜ ਨੇ 3-3 ਵਿਕਟਾਂ ਲਈਆਂ। ਟ੍ਰੈਵਿਸ ਹੈੱਡ (89) ਨੇ ਅਰਧ ਸੈਂਕੜਾ ਲਗਾਇਆ। ਬੁਮਰਾਹ ਨੂੰ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਉਸ ਨੇ ਪਹਿਲੀ ਪਾਰੀ ‘ਚ 5 ਵਿਕਟਾਂ ਲਈਆਂ ਸਨ।

Read Latest News and Breaking News at Daily Post TV, Browse for more News

Ad
Ad

Punjab District News