ਪਹਿਲਗਾਮ ਹਮਲੇ ਤੋਂ ਮਗਰੋਂ ਅੱਤਵਾਦੀਆਂ ਲਈ ਕਾਲ ਬਣੀ ਇੰਡੀਅਨ ਆਰਮੀ, ਜੰਮੂ-ਕਸ਼ਮੀਰ ‘ਚ 48 ਘੰਟਿਆਂ ਵਿੱਚ 6 ਅੱਤਵਾਦੀ ਢੇਰ
Jammu and Kashmir Terrorist Encounter: ਸੁਰੱਖਿਆ ਬਲਾਂ ਨੂੰ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਵਿਰੁੱਧ ਵੱਡੀ ਸਫਲਤਾ ਮਿਲੀ। ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਦੇ ਸੰਘਣੇ ਜੰਗਲਾਂ ਵਿੱਚ ਇੱਕ ਮੁਕਾਬਲੇ ‘ਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਢੇਰ ਕਰ ਦਿੱਤੇ।
3 Terrorists of Jaish killed in Encounter: ਫੌਜ ਘਾਟੀ ‘ਚ ਪੂਰੀ ਤਰ੍ਹਾਂ ਐਕਟਿਵ ਹੈ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਖੇਤਰ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਸੁਰੱਖਿਆ ਬਲਾਂ ਨੇ ਅੱਜ ਸਵੇਰੇ ਪੁਲਵਾਮਾ ਦੇ ਤ੍ਰਾਲ ਵਿੱਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਤ੍ਰਾਲ ਦੇ ਨਾਦੇਰ ਖੇਤਰ ਵਿੱਚ ਮਾਰੇ ਗਏ ਇਹ ਤਿੰਨ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਸੀ।
ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਮੁਕਾਬਲੇ ਵਿੱਚ ਮਾਰੇ ਗਏ ਸਾਰੇ ਅੱਤਵਾਦੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦਾ ਸਬੰਧ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਹੋਣ ਦਾ ਪਤਾ ਲੱਗਿਆ ਹੈ। ਇਹ ਸਾਰੇ ਅਵੰਤੀਪੋਰਾ ਦੇ ਤ੍ਰਾਲ ਖੇਤਰ ਵਿੱਚ ਲੁਕੇ ਹੋਏ ਸੀ। ਘੇਰਾਬੰਦੀ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕੀਤੀ, ਜਿਸ ਦੇ ਜਵਾਬ ਵਿੱਚ ਸੁਰੱਖਿਆ ਬਲਾਂ ਨੇ ਸਖ਼ਤ ਕਾਰਵਾਈ ਕਰਦਿਆਂ ਤਿੰਨਾਂ ਨੂੰ ਮਾਰ ਦਿੱਤਾ। ਸੁਰੱਖਿਆ ਬਲਾਂ ਨੇ ਮੁਕਾਬਲੇ ਵਾਲੀ ਥਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਹਨ।
48 ਘੰਟਿਆਂ ‘ਚ 6 ਅੱਤਵਾਦੀ ਮਾਰੇ
ਸੂਤਰਾਂ ਦਾ ਕਹਿਣਾ ਹੈ ਕਿ ਪੁਲਵਾਮਾ ਵਿੱਚ ਤ੍ਰਾਲ ਮੁਕਾਬਲੇ ਵਿੱਚ ਮਾਰਿਆ ਗਿਆ ਅੱਤਵਾਦੀ ਆਸਿਫ਼ ਸ਼ੇਖ ਹੈ। ਉਹ ਜੈਸ਼-ਏ-ਮੁਹੰਮਦ ਦਾ ਕਮਾਂਡਰ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਸੁਰੱਖਿਆ ਬਲਾਂ ਨੇ ਸ਼ੋਪੀਆਂ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਯਾਨੀ ਕਿ ਸਿਰਫ਼ 48 ਘੰਟਿਆਂ ਵਿੱਚ, ਭਾਰਤੀ ਫੌਜ ਅਤੇ ਸੁਰੱਖਿਆ ਏਜੰਸੀਆਂ ਨੇ ਕੁੱਲ 6 ਅੱਤਵਾਦੀਆਂ ਨੂੰ ਮਾਰ ਦਿੱਤਾ। ਤ੍ਰਾਲ ਮੁਕਾਬਲੇ ਦੌਰਾਨ, ਫੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਜੰਗਲ ਵਿੱਚ ਇੱਕ ਕਾਰਵਾਈ ਕੀਤੀ।