Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Kartarpur Corridor- ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਖੋਲ੍ਹਿਆ ਜਾਵੇ – ਜਥੇਦਾਰ ਕੁਲਦੀਪ ਸਿੰਘ ਗੜਗਜ

Kartarpur Corridor- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਆਖਿਆ ਹੈ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਸੁਖਾਵਾਂ ਹੋ ਰਿਹਾ ਹੈ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਰੋਜ਼ਾਨਾ ਹੀ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Kartarpur Corridor- ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਖੋਲ੍ਹਿਆ ਜਾਵੇ – ਜਥੇਦਾਰ ਕੁਲਦੀਪ ਸਿੰਘ ਗੜਗਜ

Kartarpur Corridor- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਆਖਿਆ ਹੈ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਸੁਖਾਵਾਂ ਹੋ ਰਿਹਾ ਹੈ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦ ਖੋਲ੍ਹਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਰੋਜ਼ਾਨਾ ਹੀ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰਾਂ ਲਈ ਅਰਦਾਸ ਕਰਦੇ ਹਨ, ਲਿਹਾਜ਼ਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣਾ ਵਾਜਿਬ ਨਹੀਂ ਹੈ। ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨਾਲ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਹੋਰ ਵੀ ਸ਼ਾਂਤਮਈ ਤੇ ਸੁਖਾਵਾਂ ਹੋਵੇਗਾ ਤੇ ਇੱਕ ਦੂਸਰੇ ਨਾਲ ਆਪਸੀ ਸਾਂਝ ਵਧੇਗੀ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਲਾਂਘਾ ਖੁੱਲ੍ਹਿਆ ਹੈ ਉਦੋਂ ਤੋਂ ਹੀ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ। ਇਸ ਲਈ ਲਾਂਘੇ ਨੂੰ ਜਲਦ ਹੀ ਖੋਲ੍ਹ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨੀ ਚਾਹੀਦੀ ਹੈ।

ਜਥੇਦਾਰ ਗੜਗਜ ਨੇ ਕਿਹਾ ਕਿ ਇਸ ਸਮੇਂ ਦੋਵੇਂ ਦੇਸ਼ਾਂ ਤੇ ਇਸ ਖਿੱਤੇ ਨੂੰ ਸ਼ਾਂਤੀ, ਤਰੱਕੀ, ਆਪਸੀ ਪਿਆਰ ਤੇ ਸਾਂਝ ਦੀ ਵੱਡੀ ਲੋੜ ਹੈ ਨਾ ਕਿ ਤਣਾਅ ਤੇ ਜੰਗ ਦੀ। ਉਨ੍ਹਾਂ ਦੇਸ਼ ਅਤੇ ਵਿਦੇਸ਼ ਦੇ ਉਨ੍ਹਾਂ ਆਗੂਆਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਬਣ ਰਹੇ ਜੰਗ ਵਾਲੇ ਹਾਲਾਤ ਨੂੰ ਸ਼ਾਂਤ ਕਰਨ ਵਿੱਚ ਸੁਹਿਰਦ ਤੇ ਸੂਝਵਾਨ ਭੂਮਿਕਾ ਨਿਭਾਈ ਹੈ।

Read Latest News and Breaking News at Daily Post TV, Browse for more News

Ad
Ad

Punjab District News