Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ 1262 ਨਵੀਆਂ ਬੱਸਾਂ ਸ਼ਾਮਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ 1262 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।

ਅੱਜ ਇੱਥੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨਾਲ ਨਵੀਂਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਦਾ ਮੁਲਾਂਕਣ ਕਰਨ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਬੱਸ ਸੇਵਾ ਮੁੱਹਈਆ ਕਰਵਾਉਣ ਦੀ ਦਿਸ਼ਾ ਵਿਚ ਕੀਤੇ ਗਏ ਕੰਮ ਸਦਕਾ ਸੂਬੇ ਦੇ ਲੋਕਾਂ ਦਾ ਸਰਕਾਰੀ ਬੱਸ ਸੇਵਾ ਵਿਚ ਮੁੜ ਭਰੋਸਾ ਬਹਾਲ ਹੋਇਆ ਹੈ ਜਿਸ ਸਦਕਾ ਸਰਕਾਰੀ ਬੱਸਾਂ ਦੀ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮਦਨ ਵਿੱਚ ਵਾਧਾ ਦਰਜ ਹੋਇਆ ਹੈ।

ਭੁੱਲਰ ਨੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲਾਂ ਤੋਂ ਚੱਲ ਰਹੀਆਂ ਬੱਸਾਂ ਕੰਡਮ ਹੋਣ ਤੋਂ ਪਹਿਲਾਂ ਨਵੀਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਮੁਕੰਮਲ ਕਰ ਲਈ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਪੀ. ਆਰ. ਟੀ. ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਸ੍ਰੀ ਰਾਜੀਵ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News