Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਚਾਈਨਾ ਡੋਰ ਵੇਚਣ ਵਾਲਾ ਚੜਿਆ ਪੁਲਿਸ ਦੇ ਹੱਥੇ, ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

China Door Ban: ਨਾਭਾ ਕੋਤਵਾਲੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਚਾਈਨਾਂ ਡੋਰ ਦੇ 18 ਗੱਟੂਆ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕਰਿਆਨੇ ਦੀ ਦੁਕਾਨ ਦੀ ਆੜ ਦੇ ਵਿੱਚ ਚਾਈਨਾ ਡੋਰ ਵੇਚਦਾ ਸੀ। Nabha News: “ਮੌਤ ਦੀ ਡੋਰ” ਜਿਸ ਨੂੰ ਚਾਈਨਾ ਡੋਰ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ। ਭਾਵੇਂ ਕੀ ਮਾਣਯੋਗ ਕੋਰਟ ਅਤੇ ਡੀਸੀ ਸਾਹਿਬ […]
ਲੇਖਕ : ਪ੍ਰਕਾਸ਼ਿਤ: 
ਚਾਈਨਾ ਡੋਰ ਵੇਚਣ ਵਾਲਾ ਚੜਿਆ ਪੁਲਿਸ ਦੇ ਹੱਥੇ, ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

China Door Ban: ਨਾਭਾ ਕੋਤਵਾਲੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਚਾਈਨਾਂ ਡੋਰ ਦੇ 18 ਗੱਟੂਆ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕਰਿਆਨੇ ਦੀ ਦੁਕਾਨ ਦੀ ਆੜ ਦੇ ਵਿੱਚ ਚਾਈਨਾ ਡੋਰ ਵੇਚਦਾ ਸੀ।

Nabha News: “ਮੌਤ ਦੀ ਡੋਰ” ਜਿਸ ਨੂੰ ਚਾਈਨਾ ਡੋਰ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ। ਭਾਵੇਂ ਕੀ ਮਾਣਯੋਗ ਕੋਰਟ ਅਤੇ ਡੀਸੀ ਸਾਹਿਬ ਦੇ ਵੱਲੋਂ ਚਾਈਨਾ ਡੋਰ ਤੇ ਮੁਕੰਮਲ ਬੈਨ ਹੈ। ਪਰ ਇਸ ਦੇ ਬਾਵਜੂਦ ਵੀ ਲੋਕ ਚਾਈਨਾ ਡੋਰ ਵੇਚ ਰਹੇ ਹਨ। ਪੰਜਾਬ ਅੰਦਰ ਦਿਨੋ-ਦਿਨ ਚਾਈਨਾਂ ਡੋਰ ਦੀ ਚਪੇਟ ‘ਚ ਆਉਣ ਕਾਰਨ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਚਾਈਨਾਂ ਡੋਰ ਦੀ ਵਰਤੋਂ ਕਾਰਨ ਰੋਜਾਨਾ ਹੀ ਕੋਈ ਨਾ ਕੋਈ ਵਿਅਕਤੀ, ਜਾਂ ਕੋਈ ਬੇਜੁਬਾਨ ਇਸ ਦਾ ਸ਼ਿਕਾਰ ਹੋ ਰਿਹਾ ਹੈ।

ਇਸ ਸਿਲਸਿਲੇ ਤਹਿਤ ਨਾਭਾ ਕੋਤਵਾਲੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਚਾਈਨਾਂ ਡੋਰ ਦੇ 18 ਗੱਟੂਆ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕਰਿਆਨੇ ਦੀ ਦੁਕਾਨ ਦੀ ਆੜ ਦੇ ਵਿੱਚ ਚਾਈਨਾ ਡੋਰ ਵੇਚਦਾ ਸੀ। ਇਸ ਦੇ ਨਾਲ ਹੀ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਜੋਨੀ ਕਾਂਸਲ ਵਾਸੀ ਪਾਰਕ ਬਾਗ ਨਾਭਾ ਵਜੋਂ ਹੋਈ ਹੈ। ਨਾਭਾ ਪੁਲਿਸ ਦੇ ਵੱਲੋਂ ਜੋਨੀ ਕਾਂਸਲ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਮੌਕੇ ਨਾਭਾ ਕੋਤਵਾਲੀ ਦੇ ਇੰਚਾਰਜ ਜਸਵਿੰਦਰ ਸਿੰਘ ਖੋਖਰ ਨੇ ਕਿਹਾ ਕਿ ਅਸੀਂ 18 ਗੱਟੂਆਂ ਚਾਈਨਾਂ ਡੋਰ ਸਮੇਤ ਜੋਨੀ ਕਾਸਲ ਵਾਸੀ ਪਾਰਕ ਬਾਗ ਨਾਭਾ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ ਤੇ ਕਰਿਆਨੇ ਦੀ ਦੁਕਾਨ ਦੀ ਆੜ ਦੇ ਵਿੱਚ ਹੀ ਜੋਨੀ ਕਾਸਲ ਚਾਈਨਾ ਡੋਰ ਵੇਚਦਾ ਸੀ। ਅਸੀਂ ਇਸ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕਰ ਰਹੇ ਹਾਂ। ਮਾਨਯੋਗ ਕੋਰਟ ਤੇ ਡੀਸੀ ਦੇ ਵੱਲੋਂ ਵੀ ਚਾਈਨੀਜ਼ ਡੋਰ ‘ਤੇ ਬੈਨ ਹੈ।

ਇੰਚਾਰਜ ਜਸਵਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਜੇ ਕੋਈ ਵਿਅਕਤੀ ਚਾਈਨਾਂ ਡੋਰ ਖਰੀਦ ਕੇ ਪਤੰਗ ਉਡਾਉਂਦਾ ਹੈ ਜਾਂ ਕੋਈ ਚਾਈਨਾ ਡੋਰ ਵੇਚਦਾ ਹੈ, ਚਾਈਨਾਂ ਡੋਰ ਖਰੀਦਣ ਵਾਲੇ ਅਤੇ ਵੇਚਣ ਵਾਲੇ ਦੋਵਾਂ ਦੇ ਖਿਲਾਫ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ। ਐਸਐਚਓ ਨੇ ਮਾਪਿਆਂ ਅਤੇ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚੇ ਸਿਰਫ ਧਾਗੇ ਵਾਲੀ ਡੋਰ ਦੇ ਨਾਲ ਹੀ ਪਤੰਗ ਉਡਾਉਣ।

Read Latest News and Breaking News at Daily Post TV, Browse for more News

Ad
Ad

Punjab District News