Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: 85 ਕਿੱਲੋ ਹੈਰੋਇਨ ਸਮੇਤ ਇੱਕ ਕਾਬੂ

Drug War In Punjab;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ, ਤਰਨਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਮਾਡਿਊਲ ਦੇ ਭਾਰਤ-ਅਧਾਰਤ ਕਾਰਕੁੰਨ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: 85 ਕਿੱਲੋ ਹੈਰੋਇਨ ਸਮੇਤ ਇੱਕ ਕਾਬੂ
Drug War In Punjab

Drug War In Punjab;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ, ਤਰਨਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਮਾਡਿਊਲ ਦੇ ਭਾਰਤ-ਅਧਾਰਤ ਕਾਰਕੁੰਨ ਨੂੰ 85 ਕਿਲੋ ਹੈਰੋਇਨ ਸਮੇਤ ਗ੍ਰਿਫਤਤਾਰ ਕੀਤਾ ਹੈ।

ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਐਸ ਐਸ ਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿਗ੍ਰਿਫ਼ਤਾਰ ਕੀਤੇ ਗਏ ਕਾਰਕੁੰਨ ਦੀ ਪਛਾਣ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਵਿਖੇ ਆਪਣੀ ਰਿਹਾਇਸ਼ ਨੂੰ ਨੈੱਟਵਰਕ ਲਈ ਇੱਕ ਪ੍ਰਮੁੱਖ ਗੁਪਤ ਟਿਕਾਣੇ ਵਜੋਂ ਵਰਤ ਰਿਹਾ ਸੀ।ਐਸਐਸਪੀ ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਡੀਐਸਪੀ (ਦਿਹਾਤੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਇੱਕ ਪੁਲਿਸ ਟੀਮ ਨੇ ਇੱਕ ਯੋਜਨਾਬੱਧ ਆਪ੍ਰੇਸ਼ਨ ਚਲਾਇਆ ਅਤੇ ਤਰਨ ਤਾਰਨ ਦੇ ਝਬਾਲ ਰੋਡ ਨੇੜਿਓਂ ਦੋਸ਼ੀ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਐਕਟਿਵਾ ਸਕੂਟਰ ਵਿਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਦੋਸ਼ੀ ਅਮਰਜੋਤ ਨੇ ਕਬੂਲਿਆ ਕਿ ਉਸਨੇ 40-40 ਕਿਲੋ ਦੀਆਂ ਦੋ ਖੇਪਾਂ ਛੁਪਾਈਆਂ ਹਨ, ਜਿਨ੍ਹਾਂ ਵਿਚੋਂ ਇੱਕ ਰੱਖ ਸਰਾਏ ਅਮਾਨਤ ਖਾਨ ਵਿਖੇ ਛੁਪਾਈ ਗਈ ਹੈ ਅਤੇ ਇੱਕ ਹੋਰ ਪਿੰਡ ਭਿੱਟੇਵਾੜ ਵਿੱਚ ਉਸਦੇ ਘਰ ਵਿੱਚ ਵਾਸ਼ਿੰਗ ਮਸ਼ੀਨ ਵਿੱਚ ਛੁਪਾਈ ਹੈ।

ਉਹਨਾਂ ਕਿਹਾ ਕਿ ਦੋਵਾਂ ਥਾਵਾਂ ਤੇ ਪੁਲਿਸ ਟੀਮਾਂ ਭੇਜੀਆਂ ਗਈਆਂ ਅਤੇ 40-40 ਕਿਲੋ ਦੀਆਂ ਦੋ ਖੇਪਾਂ ਬਰਾਮਦ ਕੀਤੀਆਂ ਗਈਆਂ ਜਿਸ ਨਾਲ ਹੈਰੋਇਨ ਦੀ ਕੁੱਲ 85 ਕਿਲੋ ਤੱਕ ਅੱਪੜ ਗਈ ਹੈ।ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਹੁਣ ਤੱਕ ਪ੍ਰਾਪਤ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਸਪਲਾਇਰਾਂ, ਡੀਲਰਾਂ, ਖਰੀਦਦਾਰਾਂ ਅਤੇ ਹਵਾਲਾ ਹੈਂਡਲਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਜਾਰੀ ਹਨ।ਉਹਨਾ ਕਿਹਾ ਕਿ ਦੋਸ਼ੀ ਅਮਰਜੋਤ ਆਪਣੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਅਤੇ ਸਰਹੱਦ ਪਾਰ ਦੇ ਨਸ਼ਾ ਤਸਕਰਾਂ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ ।

ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਅਮਰਜੋਤ ਨੇ ਵੱਖ-ਵੱਖ ਸਰਹੱਦੀ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕੀਤੀਆਂ ਅਤੇ ਉਨ੍ਹਾਂ ਨੂੰ ਪੰਜਾਬ ਦੇ ਅਲੱਗ-ਅਲੱਗ ਖੇਤਰਾਂ ਵਿੱਚ ਸਪਲਾਈ ਕਰਨ ਲਈ ਸਥਾਨਕ ਸਪਲਾਇਰਾਂ ਤੱਕ ਪਹੁੰਚਾਇਆ।ਇਸ ਸਬੰਧੀ ਐਫਆਈਆਰ ਨੰਬਰ 118 ਮਿਤੀ 15 ਮਈ, 2025 ਨੂੰ ਤਰਨਤਾਰਨ ਸਿਟੀ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 (ਸੀ) ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News