Banner
Banner

War on Drug; ‘ਯੁੱਧ ਨਸ਼ਿਆਂ ਵਿਰੁੱਧ ਦਾ 76ਵਾਂ ਦਿਨ: 87 ਕਿਲੋ ਹੈਰੋਇਨ, 42 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 146 ਨਸ਼ਾ ਤਸਕਰ ਗ੍ਰਿਫਤਾਰ

War on Drug in Punjab;ਹਿੰਮ ਦੇ 76ਵੇਂ ਦਿਨ , ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 146 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 87 ਕਿਲੋ ਹੈਰੋਇਨ, 1 ਕਿਲੋ ਅਫੀਮ, 407 ਕਿਲੋ ਭੁੱਕੀ ਅਤੇ 42005 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 76 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ […]
Jaspreet Singh
By : Updated On: 16 May 2025 21:47:PM
War on Drug; ‘ਯੁੱਧ ਨਸ਼ਿਆਂ ਵਿਰੁੱਧ ਦਾ 76ਵਾਂ ਦਿਨ: 87 ਕਿਲੋ ਹੈਰੋਇਨ, 42 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 146 ਨਸ਼ਾ ਤਸਕਰ ਗ੍ਰਿਫਤਾਰ

War on Drug in Punjab;ਹਿੰਮ ਦੇ 76ਵੇਂ ਦਿਨ , ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 146 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 87 ਕਿਲੋ ਹੈਰੋਇਨ, 1 ਕਿਲੋ ਅਫੀਮ, 407 ਕਿਲੋ ਭੁੱਕੀ ਅਤੇ 42005 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 76 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 11,430 ਹੋ ਗਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 543 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿੱਚ 118 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 619 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ।


ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 122 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad