Moga Accident;ਮੋਗਾ ਲੁਧਿਆਣਾ ਰੋਡ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਜਦੋਂ ਲੁਧਿਆਣਾ ਤੋਂ ਆ ਰਹੀ ਇੱਕ ਸਵਿਫਟ ਕਾਰ ਦਾ ਟਾਇਰ ਪੰਕਚਰ ਹੋ ਗਿਆ ਅਤੇ ਕਾਰ ਸੰਤੁਲਨ ਗੁਆ ਬੈਠੀ, ਫੁੱਟਪਾਥ ‘ਤੇ ਪਲਟ ਗਈ ਅਤੇ ਦੂਜੇ ਪਾਸਿਓਂ ਆ ਰਹੇ ਫੌਜ ਦੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੁਬਾਰਾ ਪਹਿਲੇ ਪਾਸੇ ਡਿੱਗ ਗਈ। ਕਾਰ ਦਾ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਉਸਦੀ ਹਾਲਤ ਨੂੰ ਦੇਖਦੇ ਹੋਏ ਰੈਫਰ ਕਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਰਵਿੰਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫੌਜ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ ਅਤੇ ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਭਗਵੰਤ ਮਾਨ ਵੱਲੋਂ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ
Bhagwant Mann government; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ...