Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਬਦਲੇ ਰਿਸ਼ਵਤ ਲੈਂਦਾ ਮੋਟਰ ਵਹੀਕਲ ਇੰਸਪੈਕਟਰ ਗ੍ਰਿਫ਼ਤਾਰ

Motor Vehicle Inspector Arrested: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (MVI) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਬਦਲੇ ਰਿਸ਼ਵਤ ਲੈਂਦਾ ਮੋਟਰ ਵਹੀਕਲ ਇੰਸਪੈਕਟਰ ਗ੍ਰਿਫ਼ਤਾਰ

Motor Vehicle Inspector Arrested: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (MVI) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ।

ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News