Jammu-Kashmir News: ਕਿਸ਼ਤਵਾੜ ਦੇ ਚਤਰੂ ਇਲਾਕੇ ਦੇ ਸਿੰਘਪੋਰਾ ਵਿੱਚ ਸੁਰੱਖਿਆ ਬਲਾਂ ਨੇ 3-4 ਅੱਤਵਾਦੀਆਂ ਨੂੰ ਘੇਰ ਲਿਆ ਹੈ। ਫੌਜ ਅਤੇ ਸੁਰੱਖਿਆ ਬਲਾਂ ਦਾ ਸਾਂਝਾ ਆਪ੍ਰੇਸ਼ਨ ਅਜੇ ਵੀ ਜਾਰੀ ਹੈ।
Encounter in Kishtwar: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਚੱਲ ਰਹੇ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਸਵੇਰ ਤੋਂ ਹੀ ਇਲਾਕੇ ਵਿੱਚ ਮੁਕਾਬਲਾ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਫੌਜ ਨੂੰ ਇਸ ਇਲਾਕੇ ਵਿੱਚ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ।
ਇਹ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫੌਜ ਦੇ ਸਰਚ ਆਪ੍ਰੇਸ਼ਨ ਦੌਰਾਨ ਅੱਤਵਾਦੀਆਂ ਨੇ ਫੌਜ ‘ਤੇ ਗੋਲੀਬਾਰੀ ਸ਼ੁਰੂ ਕrਤੀ। ਫੌਜ ਨੇ ਜਵਾਬੀ ਕਾਰਵਾਈ ਵਿੱਚ ਦੋ ਅੱਤਵਾਦੀਆਂ ਨੂੰ ਵੀ ਮਾਰ ਦਿੱਤਾ। ਜਦੋਂ ਕਿ ਫੌਜ ਨੇ ਦੋ ਹੋਰ ਅੱਤਵਾਦੀਆਂ ਨੂੰ ਵੀ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।
ਅੱਤਵਾਦੀ ਹੈਂਡਲਰਾਂ ਦੀਆਂ ਜਾਇਦਾਦਾਂ ਜ਼ਬਤ
ਜੰਮੂ-ਕਸ਼ਮੀਰ ਪੁਲਿਸ ਨੇ ਮੰਗਲਵਾਰ, 20 ਮਈ ਨੂੰ ਪਾਕਿਸਤਾਨ ਵਿੱਚ ਸਥਿਤ ਚਾਰ ਅੱਤਵਾਦੀ ਹੈਂਡਲਰਾਂ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ। ਇਹ ਕਾਰਵਾਈ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਖੇਤਰ ਅਤੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਖੇਤਰ ਵਿੱਚ ਕੀਤੀ ਗਈ।
ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੋਪੋਰ ਖੇਤਰ ਵਿੱਚ ਤਿੰਨ ਜਾਇਦਾਦਾਂ ਅਤੇ ਅਵੰਤੀਪੋਰਾ ਵਿੱਚ ਇੱਕ ਜਾਇਦਾਦ ਜ਼ਬਤ ਕੀਤੀ ਗਈ ਹੈ। ਸੋਪੋਰ ਵਿੱਚ ਜਿਨ੍ਹਾਂ ਅੱਤਵਾਦੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਉਨ੍ਹਾਂ ਵਿੱਚ ਅਰਸ਼ੀਦ ਅਹਿਮਦ ਟੈਲੀ (ਨਵਪੋਰਾ ਤੁੱਜਰ ਦਾ ਰਹਿਣ ਵਾਲਾ), ਫਿਰਦੌਸ ਅਹਿਮਦ ਡਾਰ ਉਰਫ਼ ਉਮਰ ਡਾਰ ਅਤੇ ਨਜ਼ੀਰ ਅਹਿਮਦ ਡਾਰ ਉਰਫ਼ ਸ਼ਬੀਰ ਇਲਾਹੀ (ਦੋਵੇਂ ਹਰਵਾਨ ਦੇ ਰਹਿਣ ਵਾਲੇ) ਸ਼ਾਮਲ ਹਨ।