Banner
Banner

Punjab News: ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ […]
ਮਨਵੀਰ ਰੰਧਾਵਾ
By : Updated On: 22 May 2025 19:55:PM
Punjab News: ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 460 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 497 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 109  ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad