Subhash Sharma;ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਖਿਲਾਫ ਦਿੱਤੇ ਬਿਆਨ ‘ਤੇ ਭਾਜਪਾ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਵੜਿੰਗ ਨੂੰ ਪਹਿਲਾਂ ਆਪਣੀ ਪੱਗ ਹੇਠਾਂ ਸੋਟਾ ਮਾਰ ਕੇ ਦੇਖਣਾ ਚਾਹੀਦਾ ਹੈ। ਉਨ੍ਹਾਂ ਤੰਜ਼ ਕੱਸਦੇ ਹੋਏ ਕਿਹਾ ਕਿ ਰਾਜਾ ਵਾਰਿੰਗ ਦੀ ਆਪਣੀ ਪਾਰਟੀ ‘ਚ ਹੀ ਉਨ੍ਹਾਂ ਦੀ ਸੁਣਵਾਈ ਨਹੀਂ ਰਹੀ, ਤੇ ਉਹ ਦੂਜੀ ਪਾਰਟੀ ਦੇ ਪ੍ਰਧਾਨ ਨੂੰ ਚੈਲेंज ਕਰ ਰਹੇ ਹਨ।
ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੱਜ ਕਾਂਗਰਸ ਵਿੱਚ ਵੜਿੰਗ ਦੀ ਆਪਣੀ ਪੋਜ਼ੀਸ਼ਨ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਜਾ ਵੜਿੰਗ ਦੇ ਆਪਣੇ ਵਿਧਾਇਕ ਵੀ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ, ਫਿਰ ਹੋਰ ਉਨ੍ਹਾਂ ਨੂੰ ਕਿਵੇਂ ਲੈਣਗੇ?
ਰਾਹੁਲ ਗਾਂਧੀ ਦੇ ਬਿਆਨ ‘ਤੇ ਵੀ ਨਿਸ਼ਾਨਾ
ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਇਕ ਹਾਲੀਆ ਬਿਆਨ ‘ਤੇ ਵੀ ਸ਼ਰਮਾ ਨੇ ਪ੍ਰਹਾਰ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਜਿਹੇ ਬਿਆਨ ਦੇ ਰਹੇ ਹਨ ਜਿਹੜੇ ਪਾਕਿਸਤਾਨ ਦੇ ਆਰਮੀ ਚੀਫ਼ ਦੇ ਬਿਆਨਾਂ ਵਰਗੇ ਹਨ। ਉਨ੍ਹਾਂ ਪੁੱਛਿਆ ਕਿ ਕੀ ਕਾਂਗਰਸ ਦੇ ਨੇਤਾ ਹੁਣ ਇਨ੍ਹਾਂ ਰਾਹਾਂ ‘ਤੇ ਚੱਲਣਗੇ?
ਸ਼ਰਮਾ ਨੇ ਇਹ ਵੀ ਕਿਹਾ ਕਿ ਜੇ ਰਾਜਾ ਵੜਿੰਗ ਨੂੰ ਲੱਗਦਾ ਹੈ ਕਿ ਉਹ ਰਾਹੁਲ ਗਾਂਧੀ ਦੇ ਅਜਿਹੇ ਬਿਆਨਾਂ ਦਾ ਸਮਰਥਨ ਕਰਕੇ ਉਨ੍ਹਾਂ ਦਾ ਸਾਥ ਦੇ ਰਹੇ ਹਨ, ਤਾਂ ਉਹ ਵੀ ਉਨ੍ਹਾਂ ਦੀ ਹੀ ਰਾਹ ਤੇ ਹਨ।