Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਧਰਮ ਪਰਿਵਰਤਨ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਭੇਜੇਗੀ ਪੜਤਾਲੀਆ ਟੀਮ

ਅੰਮ੍ਰਿਤਸਰ– ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਵੱਲੋਂ ਧਰਮ ਪਰਿਵਰਤਨ ਕਰਨ ਦੇ ਸਾਹਮਣੇ ਆਏ ਮਾਮਲੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਪੈਰੋਕਾਰਾਂ ਦਾ ਲਾਲਚ ਦੇ ਕੇ ਜਬਰਦਸਤੀ ਧਰਮ ਤਬਦੀਲ ਕਰਵਾਉਣਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਧਰਮ ਪਰਿਵਰਤਨ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਭੇਜੇਗੀ ਪੜਤਾਲੀਆ ਟੀਮ

ਅੰਮ੍ਰਿਤਸਰ– ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਸਿੱਖ ਭਾਈਚਾਰੇ ਦੇ ਕੁਝ ਲੋਕਾਂ ਵੱਲੋਂ ਧਰਮ ਪਰਿਵਰਤਨ ਕਰਨ ਦੇ ਸਾਹਮਣੇ ਆਏ ਮਾਮਲੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਪੈਰੋਕਾਰਾਂ ਦਾ ਲਾਲਚ ਦੇ ਕੇ ਜਬਰਦਸਤੀ ਧਰਮ ਤਬਦੀਲ ਕਰਵਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮਿਲ ਰਹੀ ਜਾਣਕਾਰੀ ਅਨੁਸਾਰ ਭਾਰਤ ਨੇਪਾਲ ਦੇ ਸਰਹੱਦੀ ਖੇਤਰ ਅੰਦਰ ਕੁਝ ਪਿੰਡਾਂ ਵਿਚ ਵੱਸਦੇ ਪਰਿਵਾਰਾਂ ਨੂੰ ਦਬਾਅ, ਲਾਲਚ ਤੇ ਬਿਮਾਰੀ ਦੇ ਇਲਾਜ ਦੇ ਝੂਠੇ ਵਾਅਦਿਆਂ ਦੁਆਰਾ ਅਗਿਆਨਤਾ ਤੇ ਭਰਮਜਾਲ ਦੇ ਤਹਿਤ ਗੁਮਰਾਹ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਭਾਵੇਂ ਬਹੁਤ ਸਾਰੇ ਪਰਿਵਾਰਾਂ ਨੇ ਧਰਮ ਤਬਦੀਲੀ ਜਿਹੀ ਕਿਸੇ ਵੀ ਗੱਲ ਤੋਂ ਇਨਕਾਰ ਕੀਤਾ ਹੈ, ਪਰੰਤੂ ਮਾਮਲੇ ਦੀ ਸੰਜੀਦਗੀ ਨੂੰ ਦੇਖਦਿਆਂ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਉੱਤਰ ਪ੍ਰਦੇਸ਼ ਦੇ ਇੰਚਾਰਜ ਦੀ ਅਗਵਾਈ ਹੇਠ ਪ੍ਰਚਾਰਕ ਸਿੰਘਾਂ ਦੀ ਇਕ ਟੀਮ ਭੇਜੀ ਜਾ ਰਹੀ ਹੈ, ਜੋ ਮਾਮਲੇ ਦੀ ਪੜਤਾਲ ਕਰਕੇ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਭੇਜੇਗੀ। ਉਨ੍ਹਾਂ ਸਰਕਾਰਾਂ ਨੂੰ ਵੀ ਕਿਹਾ ਕਿ ਅਜਿਹੇ ਲੋਭ, ਲਾਲਚ ਦੇ ਕੇ ਧਰਮ ਪਰਿਵਰਤਨ ਦੀਆਂ ਹਰਕਤਾਂ ਕਰਨ ਵਾਲੇ ਲੋਕਾਂ ਖਿਲਾਫ਼ ਕਾਰਵਾਈ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News