Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਲਾਨਾ 35 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ ਵਿੱਤੀ ਵਰ੍ਹੇ 2024-25 ਦੌਰਾਨ 3.5 ਮਿਲੀਅਨ (35-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਹਵਾਈ ਅੱਡੇ ਦੇ ਹਵਾਈ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਗਲੋਬਲ ਐਡਵੋਕੇਸੀ ਗਰੁੱਪ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਲਾਨਾ 35 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ ਵਿੱਤੀ ਵਰ੍ਹੇ 2024-25 ਦੌਰਾਨ 3.5 ਮਿਲੀਅਨ (35-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਹਵਾਈ ਅੱਡੇ ਦੇ ਹਵਾਈ ਸੰਪਰਕ ਨੂੰ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਗਲੋਬਲ ਐਡਵੋਕੇਸੀ ਗਰੁੱਪ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਹੈ।

ਅੰਮ੍ਰਿਤਸਰ ਹਵਾਈ ਅੱਡੇ ਅਤੇ ਪੰਜਾਬ ਲਈ ਇਸ ਮਾਣ ਵਾਲੀ ਪ੍ਰਾਪਤੀ ਬਾਰੇ ਜਾਣਕਾਰੀ ਦਿੰਦੇ ਹੁੰਦੇ ਹੋਏ ਗੁਮਟਾਲਾ ਨੇ ਦੱਸਿਆ ਕਿ ਮਾਰਚ 2025 ਲਈ ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿੱਤੀ ਸਾਲ 2024-25 (1 ਅਪ੍ਰੈਲ 2024 ਤੋਂ 31 ਮਾਰਚ 2025) ਦੌਰਾਨ 35,42,880 ਯਾਤਰੀਆਂ ਨੇ ਹਵਾਈ ਸਫਰ ਕੀਤਾ। ਇਸ ਵਿੱਚ 11,53,461 ਅੰਤਰਰਾਸ਼ਟਰੀ ਅਤੇ 23,89,419 ਘਰੇਲੂ ਯਾਤਰੀ ਸ਼ਾਮਲ ਹਨ। ਇਹ ਅੰਕੜੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 14.8% ਪ੍ਰਤੀਸ਼ਤ ਵੱਧ ਹਨ, ਜੱਦ ਇੱਥੋਂ ਕੁੱਲ 30.86 ਲੱਖ ਯਾਤਰੀਆਂ ਨੇ ਉਡਾਣ ਭਰੀ ਸੀ। ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਗਿਣਤੀ ਵਿੱਚ ਇਸ ਸਾਲ 17.5% ਅਤੇ ਘਰੇਲੂ ਯਾਤਰੀਆਂ ਵਿੱਚ 13.6% ਦਾ ਵਾਧਾ ਹੋਇਆ ਹੈ।


ਇਨੀਸ਼ੀਏਟਿਵ ਵੱਲੋਂ ਬੀਤੇ ਕਈ ਸਾਲਾਂ ਦੇ ਅੰਕੜਿਆਂ ਦੇ ਵਿਸਤ੍ਰਿਤ ਵਿਸ਼ਲੇਸ਼ਣ ਤੋਂ ਸਾਹਮਣੇ ਆਏ ਉਤਸ਼ਾਹਜਨਕ ਨਤੀਜਿਆਂ ‘ਤੇ ਖੁਸ਼ੀ ਜ਼ਾਹਰ ਕਰਦਿਆਂ ਗੁਮਟਾਲਾ ਨੇ ਹਵਾਈ ਅੱਡੇ ਦੇ ਇਤਿਹਾਸ ਵਿੱਚ ਇੱਕ ਹੋਰ ਨਵੇਂ ਮੀਲ ਪੱਥਰ ਦਾ ਖੁਲਾਸਾ ਕੀਤਾ। ਉਹਨਾਂ ਦੱਸਿਆ ਕਿ ਮਾਰਚ 2025 ਵਿੱਚ ਕਿਸੇ ਵੀ ਮਹੀਨੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 3.43 ਲੱਖ ਯਾਤਰੀਆਂ ਦੀ ਆਵਾਜਾਈ ਦਰਜ ਕੀਤੀ ਗਈ, ਜਿਸ ਨੇ ਦਸੰਬਰ 2024 ਵਿੱਚ ਦਰਜ ਕੀਤੀ ਗਈ 3.40 ਲੱਖ ਦੀ ਸਭ ਤੌਂ ਵੱਧ ਦੀ ਗਿਣਤੀ ਨੂੰ ਮਾਤ ਦੇ ਦਿੱਤੀ ਹੈ। ਇਸ ਵਿੱਚ 2,31,756 ਘਰੇਲੂ ਅਤੇ 1,11,628 ਅੰਤਰਰਾਸ਼ਟਰੀ ਯਾਤਰੀ ਸਨ ਅਤੇ ਇਹ ਗਿਣਤੀ ਮਾਰਚ 2024 ਦੇ ਮੁਕਾਬਲੇ 8.5% ਵੱਧ ਹੈ।


ਗੁਮਟਾਲਾ ਨੇ ਕਿਹਾ ਕਿ ਯਾਤਰੀਆਂ ਦੀ ਗਿਣਤੀ ‘ਚ ਵਾਧਾ, ਨਵੀਆਂ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਦੇ ਸ਼ੁਰੂ ਹੋਣ, ਪਹਿਲਾਂ ਤੋਂ ਹੀ ਸੰਚਾਲਨ ਕੀਤੀਆਂ ਜਾ ਰਹੀਆਂ ਉਡਾਣਾਂ ਦੀ ਗਿਣਤੀ ‘ਚ ਵਾਧੇ ਅਤੇ ਵਧੇਰੇ ਯਾਤਰੀਆਂ ਵੱਲੋਂ ਅੰਮ੍ਰਿਤਸਰ ਲਈ ਇਹਨਾਂ ਉਡਾਣਾਂ ਨੂੰ ਤਰਜੀਹ ਦੇਣ ਕਾਰਨ ਸੰਭਵ ਹੋਇਆ ਹੈ। ਅੰਮ੍ਰਿਤਸਰ ਤੋਂ ਹਰ ਰੋਜ਼ ਔਸਤਨ 65 ਉਡਾਣਾਂ ਦੀ ਆਮਦ ਤੇ ਰਵਾਨਗੀ ਹੁੰਦੀ ਹੈ, ਜਿਸ ਵਿੱਚ ਲਗਭਗ 21 ਤੋਂ 23 ਅੰਤਰਰਾਸ਼ਟਰੀ ਅਤੇ 41 ਤੋਂ 43 ਘਰੇਲੂ ਉਡਾਣਾਂ ਹਨ। ਵਰਤਮਾਨ ਵਿੱਚ ਅੰਮ੍ਰਿਤਸਰ ਦਾ ਹਵਾਈ ਸੰਪਰਕ ਦੁਬਈ, ਸ਼ਾਰਜਾਹ, ਦੋਹਾ, ਰੋਮ, ਮਿਲਾਨ, ਲੰਡਨ ਗੈਟਵਿਕ, ਬਰਮਿੰਘਮ, ਸਿੰਗਾਪੁਰ, ਕੁਆਲਾਲੰਪੁਰ ਅਤੇ ਬੈਂਕਾਕ ਸਣੇ10 ਅੰਤਰਰਾਸ਼ਟਰੀ ਹਵਾਈ ਅੱਡਿਆਂ ਨਾਲ ਜੁੜਿਆ ਹੋਇਆ ਹੈ।


ਯਾਤਰੀਆਂ ਦੀ ਗਿਣਤੀ ‘ਚ ਵਾਧੇ ਦੇ ਬਾਵਜੂਦ, ਗੁਮਟਾਲਾ ਨੇ ਨਾਲ ਹੀ ਗਿਲਾ ਵੀ ਪ੍ਰਗਟ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਦੇ ਹੋਰ ਸ਼ਹਿਰਾਂ ਨਾਲ ਬੱਸ ਸੇਵਾ ਸ਼ੁਰੂ ਕਰਨ ਦੀ ਲੰਮੇ ਸਮੇਂ ਤੋਂ ਮੰਗ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਨਿਰਾਸ਼ਾ ਪ੍ਰਗਟ ਕੀਤੀ ਕਿ ਬੱਸ ਸੇਵਾ ਸ਼ੁਰੂ ਕਰਨ ਦੀ ਬਜਾਏ ਪੰਜਾਬ ਦੀ ਸੂਬਾ ਸਰਕਾਰ ਪੰਜਾਬ ਦੇ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੰਪਰਕ ਨੂੰ ਵਧਾ ਅਤੇ ਉਤਸ਼ਾਹਤ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News