Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਇਕ ਵਿਦਿਆਰਥੀ ਦੀ ਮੌਤ

Haryana Roadways Accident News: ਅੱਜ ਸਵੇਰੇ ਹਿਸਾਰ ਵਿੱਚ ਯਾਤਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਇਸ ਵਿੱਚ ਸਫ਼ਰ ਕਰ ਰਹੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਬੱਸ ਵਿੱਚ ਜ਼ਿਆਦਾਤਰ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਸਫ਼ਰ ਕਰ ਰਹੇ ਸਨ। ਇਸ ਵਿੱਚ ਚਾਰ ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਇਕ ਵਿਦਿਆਰਥੀ ਦੀ ਮੌਤ

Haryana Roadways Accident News: ਅੱਜ ਸਵੇਰੇ ਹਿਸਾਰ ਵਿੱਚ ਯਾਤਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਇਸ ਵਿੱਚ ਸਫ਼ਰ ਕਰ ਰਹੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਬੱਸ ਵਿੱਚ ਜ਼ਿਆਦਾਤਰ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਸਫ਼ਰ ਕਰ ਰਹੇ ਸਨ।

ਇਸ ਵਿੱਚ ਚਾਰ ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਲਗਭਗ 70 ਯਾਤਰੀ ਸਵਾਰ ਸਨ। ਇਹ ਹਾਦਸਾ ਸਵੇਰੇ 9.30 ਵਜੇ ਰਾਜਲੀ ਰੇਲਵੇ ਫਾਟਕ ਤੋਂ ਥੋੜ੍ਹੀ ਦੂਰੀ ‘ਤੇ ਵਾਪਰਿਆ। ਇੱਥੇ ਇੱਕ ਦਰੱਖਤ ਡਿੱਗਣ ਕਾਰਨ ਸੜਕ ਬੰਦ ਹੋ ਗਈ ਸੀ।

ਡਰਾਈਵਰ ਨੇ ਬੱਸ ਨੂੰ ਕੱਚੀ ਸੜਕ ਦੇ ਰਸਤੇ ਦੀ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿੱਚ ਪਲਟ ਗਈ। ਚਸ਼ਮਦੀਦਾਂ ਅਨੁਸਾਰ, ਬੱਸ ਦੇ ਪਲਟਣ ਤੋਂ ਬਾਅਦ ਬਹੁਤ ਸਾਰੇ ਯਾਤਰੀ ਅੰਦਰ ਫਸ ਗਏ। ਨੇੜਲੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ ਅਤੇ ਯਾਤਰੀਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਵਿਦਿਆਰਥੀ ਮੋਹਿਤ (20) ਰਾਜਲੀ ਪਿੰਡ ਦਾ ਰਹਿਣ ਵਾਲਾ ਸੀ।

Read Latest News and Breaking News at Daily Post TV, Browse for more News

Ad
Ad

Punjab District News