Banner
Banner

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ

Punjab News: ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਏ। ਸੁਖਦੇਵ ਸਿੰਘ ਢੀਂਡਸਾ ਦੇ […]
Dailypost News
By : Updated On: 28 May 2025 19:19:PM
ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ

Punjab News: ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਏ।

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ‘ਤੇ ਸੁਖਬੀਰ ਸਿੰਘ ਬਾਦਲ ਵਲੋਂ ਗਹਿਰਾ ਦੁੱਖ ਪ੍ਰਗਟ

ਸਰਦਾਰ ਸੁਖਦੇਵ ਸਿੰਘ ਜੀ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣਾ ‘ਤੇ CM ਮਾਨ ਵਲੋਂ ਗਹਿਰਾ ਦੁੱਖ ਪ੍ਰਗਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ… ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ… ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ…
ਵਾਹਿਗੁਰੂ ਵਾਹਿਗੁਰੂ

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਡਾ. ਦਲਜੀਤ ਸਿੰਘ ਚੀਮਾ ਵਲੋਂ ਦੁੱਖ ਪ੍ਰਗਟ

ਪੰਜਾਬ ਦੀ ਰਾਜਨੀਤੀ ਦੇ ਕੱਦਾਵਰ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣਾ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਲੱਗਿਆ। ਉਹ ਇਕ ਸੰਘਰਸ਼ਸ਼ੀਲ, ਤਜਰਬੇਕਾਰ ਅਤੇ ਦੂਰ ਅੰਦੇਸ਼ੀ ਆਗੂ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬ ਅਤੇ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਵਾਹਿਗੁਰੂ ਢੀਂਡਸਾ ਸਾਹਿਬ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਪ੍ਰਗਟ

ਸ. ਸੁਖਦੇਵ ਸਿੰਘ ਢੀਂਡਸਾ ਜੀ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇੱਕ ਮਾਣਯੋਗ ਨੇਤਾ ਜਿਨ੍ਹਾਂ ਨੇ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਪੰਜਾਬ ਦੀ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਕਾਲੀ ਰਾਜਨੀਤੀ ਦੇ ਬਾਬਾ ਬੋਹੜ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੋਹਰੀ ਆਗੂ ਸਨ। ਉਨ੍ਹਾਂ ਨੇ ਉੱਚ ਆਦਰਸ਼ਾਂ, ਦੂਰਅੰਦੇਸ਼ੀ ਸੋਚ, ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਸਦਕਾ ਪੰਜਾਬ ਅਤੇ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ। ਉਨ੍ਹਾਂ ਦਾ ਸਮੁੱਚਾ ਜੀਵਨ ਬੇਦਾਗ ਰਿਹਾ। ਪੰਜਾਬ ਖਾਸ ਕਰਕੇ ਸੰਗਰੂਰ ਇਲਾਕੇ ਲਈ ਉਨ੍ਹਾਂ ਵਲੋਂ ਕਰਵਾਏ ਵਿਕਾਸ ਕਾਰਜ ਲੋਕ ਮਨਾਂ ਵਿਚ ਚਿਰ ਸਥਾਈ ਯਾਦ ਰਹਿਣਗੇ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।

Read Latest News and Breaking News at Daily Post TV, Browse for more News

Ad
Ad