Banner
Banner

Punjab News: ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਵਫ਼ਦ ਪਹੁੰਚਿਆ ਪਟਨਾ ਸਾਹਿਬ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ […]
ਮਨਵੀਰ ਰੰਧਾਵਾ
By : Updated On: 29 May 2025 12:58:PM
Punjab News: ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਵਫ਼ਦ ਪਹੁੰਚਿਆ ਪਟਨਾ ਸਾਹਿਬ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਜਾ ਕੇ ਗੱਲਬਾਤ ਕਰਨ ਲਈ ਇਕ ਵਫ਼ਦ ਦਾ ਗਠਨ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੇ ਗਏ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਕੋਆਰਡੀਨੇਟਰ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੂੰ ਲਗਾਇਆ ਗਿਆ ਹੈ।

Read Latest News and Breaking News at Daily Post TV, Browse for more News

Ad
Ad