ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤਹਿਸੀਲ ਅਤੇ ਥਾਣਾ ਅਜਨਾਲਾ ਦੀ ਕੀਤੀ ਅਚਨਚੇਤ ਚੈਕਿੰਗ
ਸਰਕਾਰੀ ਵਿਭਾਗਾਂ ’ਚ ਕੰਮ ਨੂੰ ਚੁਸਤ ਦਰੁਸਤ ਕਰਨ ਦੇ ਮਕਸਦ ਨਾਲ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਤਹਿਸੀਲ ਅਤੇ ਥਾਣਾ ਅਜਨਾਲਾ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਤਹਿਸੀਲ ਦਫ਼ਤਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ […]
By :
Dailypost News
Updated On: 29 May 2025 14:45:PM
ਸਰਕਾਰੀ ਵਿਭਾਗਾਂ ’ਚ ਕੰਮ ਨੂੰ ਚੁਸਤ ਦਰੁਸਤ ਕਰਨ ਦੇ ਮਕਸਦ ਨਾਲ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਤਹਿਸੀਲ ਅਤੇ ਥਾਣਾ ਅਜਨਾਲਾ ਦੀ ਅਚਾਨਕ ਚੈਕਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਤਹਿਸੀਲ ਦਫ਼ਤਰ ਵਿਚ ਕੰਮ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਅਕਤੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ।
ਮੰਤਰੀ ਧਾਲੀਵਾਲ ਵਲੋਂ ਐਸ.ਐਚ.ਓ. ਅਜਨਾਲਾ ਨੂੰ ਸਖਤ ਹਦਾਇਤ ਕੀਤੀ ਕਿ ਨਸ਼ਿਆਂ ਦੇ ਮਾਮਲੇ ਵਿਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਥਾਣੇ ’ਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਇਨਸਾਫ਼ ਦਿੱਤਾ ਜਾਵੇ।