ਅਜਨਾਲਾ ਤਹਿਸੀਲ ਕੰਪਲੈਕਸ ‘ਚੋਂ ਸ਼ਿਕਾਇਤਾਂ ਮਿਲਣ ਮਗਰੋਂ ਅਚਾਨਕ ਪਹੁੰਚੇ ਕੈਬਿਨਟ ਮੰਤਰੀ ਧਾਲੀਵਾਲ, ਸਰਕਾਰੀ ਬਾਬੂਆਂ ਨੂੰ ਪੈ ਗਈ ਹੱਥਾਂ ਪੈਰਾਂ ਦੀ
Punjab Minister: ਅੱਜ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ। ਜਿਸ ਦੀ ਵੀਡੀਓ ਵੀ ਉਨ੍ਹਾਂ ਨੇ ਆਪਣੇ ਫੇਸਬੁੱਕ ‘ਤੇ ਸ਼ੇਅਰ ਕੀਤੀ।
Kuldeep Dhaliwal surprise visit at Ajnala Tehsil Complex: ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ‘ਚ ਲੋਕਾਂ ਨੂੰ ਚੰਗੀਆਂ ਸੁੱਖ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਹੋਇਆ ਹੈ। ਨਾਲ ਹੀ ਸਰਕਾਰੀ ਮੁਲਾਜ਼ਮਾਂ ਨੂੰ ਸਮੇਂ ਸਿਰ ਆਪਣੀ ਡਿਊਟੀ ‘ਤੇ ਤਾਇਨਾਤ ਰਹਿਣ ਦੇ ਹੁਕਮ ਦਿੱਤੇ ਗਏ ਹਨ। ਜਿਸ ਦੇ ਚਲਦੇ ਅੱਜ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ।
ਦਰਅਸਲ ਅਜਨਾਲਾ ਤਹਿਸੀਲ ਚੋਂ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਮੰਤਰੀ ਧਾਲੀਵਾਲ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ, ਜਿੱਥੇ ਬਹੁਤ ਸਾਰੇ ਸਰਕਾਰੀ ਬਾਬੂ ਆਪਣੀ ਡਿਊਟੀਆਂ ਤੋਂ ਗੈਰਹਾਜ਼ਰ ਮਿਲੇ। ਜਿਸ ਨੂੰ ਲੈ ਕੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਸ ਦੀ ਲਿਖਤੀ ਰਿਪੋਰਟ ਭੇਜੀ।
ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਦਿਨਾਂ ਤੋਂ ਅਜਨਾਲਾ ਤਹਿਸੀਲ ਕੰਪਲੈਕਸ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਅਚਨਚੇਤ ਤਹਿਸੀਲ ਕੰਮਪਲੈਕਸ ਵਿੱਚ ਪਹੁੰਚ ਕੇ ਚੈਕਿੰਗ ਕੀਤੀ, ਜਿੱਥੇ ਬਹੁਤ ਸਾਰੇ ਸਰਕਾਰੀ ਕਰਮਚਾਰੀ ਆਪਣੀ ਡਿਊਟੀ ‘ਤੇ ਗੈਰ-ਹਾਜ਼ਰ ਮਿਲੇ, ਜਿਸ ਨੂੰ ਲੈ ਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਨੂੰ ਇਸ ਦੀ ਲਿਖਤੀ ਰਿਪੋਰਟ ਭੇਜੀ ਹੈ। ਅਤੇ ਸਰਕਾਰੀ ਬਾਬੂਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਆਪਣੀ ਡਿਊਟੀ ‘ਤੇ ਸਮੇਂ ਸਿਰ ਹਾਜ਼ਰ ਹੋਣ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਕਰਨ।