Punjab Police: ਇਸੇ ਦੌਰਾਨ ਪੁਲਿਸ ਨੂੰ ਦੇਖਕੇ ਲੁਟੇਰਿਆਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ‘ਤੇ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਗੋਲੀਬਾਰੀ ਕੀਤੀ ਗਈ।
Encounter in Hoshiarpur: ਹੁਸ਼ਿਆਰਪੁਰ ਦੇ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਰੜਾ ਮੰਡ ‘ਚ ਪੁਲਿਸ ਦੀ ਮੁਠਭੇੜ ਹੋਈ। ਇਸ ਦੌਰਾਨ ਪੁਲਿਸ ਨੇ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੂੰ ਦੇਖਕੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਬਗੈਰ ਨੰਬਰ ਪਲੇਟ ਸਵਾਰਾਂ ਨੇ ਮੋਟਰਸਾਈਕਲ ਭਜਾ ਲਈ।
ਇਸ ਦੌਰਾਨ ਉਨ੍ਹਾਂ ਨੇ ਬਾਈਕ ਮੰਡ ਵਾਲੀ ਸਾਈਡ ਪਾ ਲਈ ਜਿੱਥੇ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ। ਇਸੇ ਦੌਰਾਨ ਪੁਲਿਸ ਨੂੰ ਦੇਖਕੇ ਲੁਟੇਰਿਆਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ‘ਤੇ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਗੋਲੀਬਾਰੀ ਕੀਤੀ ਗਈ।

ਪੁਲਿਸ ਦੀ ਕਾਰਵਾਈ ਦੌਰਾਨ ਦੋਨੋਂ ਲੁਟੇਰਿਆਂ ਚੋਂ ਇੱਕ ਦੀ ਲੱਤ ਵਿੱਚ ਗੋਲੀ ਲਗੀ। ਜਿਨ੍ਹਾਂ ਨੂੰ ਮੌਕੇ ‘ਤੇ ਕਾਬੂ ਕਰ ਲਿਆ। ਇਨ੍ਹਾਂ ਲੁਟੇਰਿਆਂ ਵਿਚ ਇਕ ਜਗਦੀਪ ਸਿੰਘ ਅਤੇ ਦੂਜੇ ਦਾ ਨਾਮ ਸਾਹਿਲ ਹੈ। ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਟਾਂਡਾ ਉੜਮੁੜ ਵਿਖੇ ਦਾਖਲ ਕਰਵਾਇਆ ਗਿਆ ਹੈ।