Banner
Banner

ਮੁਹਾਲੀ ਪੁਲਿਸ ਦੀ ਵੱਡੀ ਕਾਰਵਾਈ, IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼

Mohali News : ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ‘ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਨਵੀਨ, ਦਰਪਨ, ਪਰਹਰਸ਼ ਅਨੁਰਾਗ ਵਜੋਂ ਹੋਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ, […]
Amritpal Singh
By : Updated On: 30 May 2025 13:27:PM
ਮੁਹਾਲੀ ਪੁਲਿਸ ਦੀ ਵੱਡੀ ਕਾਰਵਾਈ, IPL ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼
Arrest

Mohali News : ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ‘ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਨਵੀਨ, ਦਰਪਨ, ਪਰਹਰਸ਼ ਅਨੁਰਾਗ ਵਜੋਂ ਹੋਈ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ, SSP ਹਰਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਬੀਤੀ ਰਾਤ ਮੁੱਲਾਂਪੁਰ ਪੁਲਿਸ ਸਟੇਸ਼ਨ ਵਿੱਚ ਬੀ ਐਨ ਐਸ ਦੀ ਧਾਰਾ 318 (4) ਦੇ ਤਹਿਤ ਐਫਆਈਆਰ ਨੰਬਰ 91 ਦਰਜ ਕੀਤੀ ਗਈ ਹੈ। ਇਹ ਗ੍ਰਿਫ਼ਤਾਰੀਆਂ ਮੁੱਲਾਂਪੁਰ ਦੇ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਆਈ ਪੀ ਐਲ 2025 ਦੇ ਪਹਿਲੇ ਕੁਆਲੀਫਾਇਰ ਟੀ-20 ਮੈਚ ਦੌਰਾਨ ਕੀਤੀਆਂ ਗਈਆਂ ਸਨ।

ਮੁਲਜ਼ਮਾਂ ਨੇ ਪਹਿਲਾਂ ਤੋਂ ਵੱਡੀ ਗਿਣਤੀ ਵਿੱਚ ਟਿਕਟਾਂ ਖਰੀਦੀਆਂ ਸਨ ਤੇ ਸਟੇਡੀਅਮ ਦੇ ਅਹਾਤੇ ਦੇ ਨੇੜੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਕੀਮਤਾਂ ‘ਤੇ ਵੇਚ ਰਹੇ ਸਨ। ਇੱਕ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਮੁੱਲਾਂਪੁਰ ਪੁਲਿਸ ਸਟੇਸ਼ਨ ਦੀ ਇੱਕ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਐਸਪੀ ਨੇ ਅੱਗੇ ਕਿਹਾ ਕਿ ਇਸ ਕਥਿਤ ਧੰਦੇ ਵਿੱਚ ਸ਼ਾਮਲ ਕਿਸੇ ਵੀ ਵੱਡੇ ਨੈੱਟਵਰਕ ਜਾਂ ਸਾਥੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਨੇ ਟਿਕਟਾਂ ਦੀ ਕਾਲਾਬਾਜ਼ਾਰੀ ਅਤੇ ਵੱਧ ਕੀਮਤ ਵਸੂਲਣ ਦੇ ਗੈਰ-ਕਾਨੂੰਨੀ ਅਮਲ ਵਿੱਚ ਲੱਗੇ ਲੋਕਾਂ ਨੂੰ ਸਖ਼ਤ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਇਸ ਗੋਰਖ ਧੰਦੇ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

Read Latest News and Breaking News at Daily Post TV, Browse for more News

Ad
Ad