Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

NEET PG 2025 ਪ੍ਰੀਖਿਆ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦੋ ਸ਼ਿਫਟਾਂ ‘ਚ ਨਹੀਂ ਹੋਵੇਗੀ ਪ੍ਰੀਖਿਆ

NEET-PG: ਸੁਪਰੀਮ ਕੋਰਟ ਨੇ NEET PG 2025 ਪ੍ਰੀਖਿਆ ਸਬੰਧੀ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ NEET PG 2025 ਪ੍ਰੀਖਿਆ ਦੋ ਸ਼ਿਫਟਾਂ ਵਿੱਚ ਨਹੀਂ ਲਈ ਜਾਣੀ ਚਾਹੀਦੀ। ਇਸ ਹੁਕਮ ਬਾਰੇ ਅਦਾਲਤ ਨੇ ਕਿਹਾ ਹੈ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਹ ਮਨਮਾਨੀ ਅਤੇ ਮੁਸ਼ਕਲ ਦੇ ਵੱਖ-ਵੱਖ ਪੱਧਰ ਪੈਦਾ ਕਰ ਸਕਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
NEET PG 2025 ਪ੍ਰੀਖਿਆ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦੋ ਸ਼ਿਫਟਾਂ ‘ਚ ਨਹੀਂ ਹੋਵੇਗੀ ਪ੍ਰੀਖਿਆ
Retired

NEET-PG: ਸੁਪਰੀਮ ਕੋਰਟ ਨੇ NEET PG 2025 ਪ੍ਰੀਖਿਆ ਸਬੰਧੀ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ NEET PG 2025 ਪ੍ਰੀਖਿਆ ਦੋ ਸ਼ਿਫਟਾਂ ਵਿੱਚ ਨਹੀਂ ਲਈ ਜਾਣੀ ਚਾਹੀਦੀ। ਇਸ ਹੁਕਮ ਬਾਰੇ ਅਦਾਲਤ ਨੇ ਕਿਹਾ ਹੈ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਹ ਮਨਮਾਨੀ ਅਤੇ ਮੁਸ਼ਕਲ ਦੇ ਵੱਖ-ਵੱਖ ਪੱਧਰ ਪੈਦਾ ਕਰ ਸਕਦਾ ਹੈ। ਅਦਾਲਤ ਨੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਯਾਨੀ NBE ਨੂੰ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਪ੍ਰੀਖਿਆ ਸਿਰਫ਼ ਇੱਕ ਸ਼ਿਫਟ ਵਿੱਚ ਕਰਵਾਉਣ ਦਾ ਪ੍ਰਬੰਧ ਕਰੇ।

ਸੁਪਰੀਮ ਕੋਰਟ (Supreme Court) ਨੇ ਇਹ ਗੱਲ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਵੱਲੋਂ NEET PG 2025 ਪ੍ਰੀਖਿਆ ਦੋ ਸ਼ਿਫਟਾਂ ਵਿੱਚ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕਹੀ ਹੈ। ਇਹ ਪਟੀਸ਼ਨ ਯੂਨਾਈਟਿਡ ਡਾਕਟਰਜ਼ ਫਰੰਟ (United Doctors Front) ਵੱਲੋਂ ਦਾਇਰ ਕੀਤੀ ਗਈ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰੀਖਿਆ ਦੇਸ਼ ਭਰ ਵਿੱਚ ਇੱਕ ਹੀ ਸੈਸ਼ਨ ਵਿੱਚ ਕਰਵਾਈ ਜਾਣੀ ਚਾਹੀਦੀ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। NEET PG ਪ੍ਰੀਖਿਆ 15 ਜੂਨ ਨੂੰ ਹੋਣੀ ਹੈ।

Read Latest News and Breaking News at Daily Post TV, Browse for more News

Ad
Ad

Punjab District News