Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਅੱਜ ਗੁਰਸੇਵਕ ਸਿੰਘ, ਚਾਰਟਰਡ ਅਕਾਊਂਟੈਂਟ (ਸੀਏ), ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਦੇ ਨਾਮ ਉੱਪਰ ਕਥਿਤ ਤੌਰ ਤੇ ਰਿਸ਼ਵਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Vigilance

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਅੱਜ ਗੁਰਸੇਵਕ ਸਿੰਘ, ਚਾਰਟਰਡ ਅਕਾਊਂਟੈਂਟ (ਸੀਏ), ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਦੇ ਨਾਮ ਉੱਪਰ ਕਥਿਤ ਤੌਰ ਤੇ ਰਿਸ਼ਵਤ ਮੰਗੀ ਸੀ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਰਹਿਣ ਵਾਲੇ ਇੱਕ ਫਰਮ ਦੇ ਮਾਲਕ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਫਰਮ ਵਿਰੁੱਧ ਸੀਜੀਐਸਟੀ ਐਕਟ ਅਧੀਨ ਕੀਤੀ ਜਾ ਰਹੀ ਜਾਂਚ ਵਿੱਚ ਉਸਦੀ ਮੱਦਦ ਕਰਨ ਬਦਲੇ ਉਕਤ ਚਾਰਟਰਡ ਅਕਾਊਂਟੈਂਟ (ਸੀਏ) ਨੇ ਇੱਕ ਸੀਜੀਐਸਟੀ ਅਧਿਕਾਰੀ ਦੀ ਤਰਫ਼ੋਂ ਉਸ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਵਿਉਂਤਬੰਦੀ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਸੀਏ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰੀ ਤੋਂ ਉਪਰੰਤ ਉਕਤ ਸੀਏ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਇਸ ਕੇਸ ਵਿੱਚ ਸੀਜੀਐਸਟੀ ਅਧਿਕਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਵਿਖੇ ਐਫਆਈਆਰ ਨੰਬਰ 17 ਮਿਤੀ 30-05-25 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News