Punjab News: ਲੁਧਿਆਣਾ ਵੈਸਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਖਿਰਕਾਰ ਭਾਜਪਾ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਸੀਨੀਅਰ ਆਗੂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜੀਵਨ ਗੁਪਤਾ ਭਾਜਪਾ ਦੇ ਪੁਰਾਣੇ ਅਤੇ ਸੀਨੀਅਰ ਆਗੂਆਂ ਵਿਚੋਂ ਹਨ।
ਦੱਸਣਯੋਗ ਹੈ ਕਿ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਚੋਣ ਮੈਦਾਨ ਵਿਚ ਉਤਾਰਇਆ ਗਿਆ ਹੈ।
ਦੱਸ ਦਈਏ ਕਿ ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਤੋਂ ਬਾਅਦ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇੱਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।