Banner
Banner

ਜੂਨ 1984 ‘ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ

Punjab News: ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਦਾ ਦੂਜਾ ਦਿਨ ਹੈ। ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਸੰਗਤ […]
Dailypost News
By : Updated On: 02 Jun 2025 11:04:AM
ਜੂਨ 1984 ‘ਚ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਦਰਸ਼ਨ ਲਈ ਰਖਵਾਏ

Punjab News: ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਦਾ ਦੂਜਾ ਦਿਨ ਹੈ। ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਜ਼ਖਮੀ ਸਰੂਪ ਦਰਸ਼ਨਾਂ ਲਈ ਕੀਤੇ ਸੁਸ਼ੋਭਿਤ

ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿੱਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ। ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਤੇ ਕੇਵਲ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਗਿਆਨੀ ਕੇਵਲ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਘੇੜਾ ਨੇ ਕਿਹਾ ਕਿ “ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲਾ ਕਰਕੇ ਜੋ ਵਹਿਸ਼ੀਆਨਾ ਕਾਰਾ ਕੀਤਾ ਸੀ, ਸਿੱਖ ਕੌਮ ਉਸ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਨਾ ਹੀ ਇਸ ਦੇ ਗੁਨਾਹਗਾਰਾਂ ਨੂੰ ਬਖ਼ਸ਼ਿਆ ਜਾ ਸਕਦਾ ਹੈ। 41 ਸਾਲ ਬੀਤਣ ਬਾਅਦ ਵੀ ਸਿੱਖਾਂ ਦੇ ਜ਼ਖ਼ਮ ਅੱਲ੍ਹੇ ਹਨ। ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰਕਾਰੇ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ, ਜਿਸ ਲਈ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਹਰ ਸਾਲ ਦਰਸ਼ਨ ਕਰਵਾਏ ਜਾਂਦੇ ਹਨ।”

ਉਨ੍ਹਾਂ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸਤਿਕਾਰ ਦੇਣ ਲਈ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਤਤਕਾਲੀ ਸਰਕਾਰ ਦੇ ਇਸ ਘਿਨੌਣੇ ਕਾਰੇ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਾਵੇ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

Read Latest News and Breaking News at Daily Post TV, Browse for more News

Ad
Ad