Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

ਹਲਵਾਰਾ ਹਵਾਈ ਅੱਡੇ ਨਾਲ ਜੁੜੀਆਂ ਧਿਰਾਂ ਦੀ ਮੀਟਿੰਗ ਅੱਜ

ਡਿਪਟੀ ਕਮਿਸ਼ਨਰ ਜੋਰਵਾਲ ਕਰਨਗੇ ਮੀਟਿੰਗ ਦੀ ਅਗਵਾਈ ਹਲਵਾਰਾ 15 ਜਨਵਰੀ, 2025 ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਉਡਾਣਾਂ ਸ਼ੁਰੂ ਕਰਨ ਲਈ ਹੁਣ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਕਮਰ ਕੱਸ ਚੁੱਕਾ ਹੈ। ਕੇਂਦਰ ਸਰਕਾਰ ਦੇ ਮੁਖੀ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਨਾਲ-ਨਾਲ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਵਿਰੋਧੀ ਧਿਰ ਕਾਂਗਰਸ […]
admin
By : Updated On: 16 Jan 2025 14:18:PM
ਹਲਵਾਰਾ ਹਵਾਈ ਅੱਡੇ ਨਾਲ ਜੁੜੀਆਂ ਧਿਰਾਂ ਦੀ ਮੀਟਿੰਗ ਅੱਜ

ਡਿਪਟੀ ਕਮਿਸ਼ਨਰ ਜੋਰਵਾਲ ਕਰਨਗੇ ਮੀਟਿੰਗ ਦੀ ਅਗਵਾਈ

ਇਸ਼ਤਿਹਾਰ

ਹਲਵਾਰਾ 15 ਜਨਵਰੀ, 2025

ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਉਡਾਣਾਂ ਸ਼ੁਰੂ ਕਰਨ ਲਈ ਹੁਣ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਕਮਰ ਕੱਸ ਚੁੱਕਾ ਹੈ। ਕੇਂਦਰ ਸਰਕਾਰ ਦੇ ਮੁਖੀ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਨਾਲ-ਨਾਲ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਕਈ ਆਗੂ ਅਤੇ ਵਿਰੋਧੀ ਧਿਰ ਕਾਂਗਰਸ ਦੇ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਵੀ ਕਈ ਵਾਰ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਜਲਦ ਸ਼ੁਰੂ ਕਰਨ ਲਈ ਪ੍ਰਯਾਸ ਕੀਤੇ ਹਨ।

ਮਿਲੀ ਜਾਣਕਾਰੀ ਮੁਤਾਬਕ, ਵੀਰਵਾਰ ਦੁਪਹਿਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹਲਵਾਰਾ ਹਵਾਈ ਅੱਡੇ ਦੇ ਸੰਬੰਧ ਵਿੱਚ ਸਾਰੀਆਂ ਸਬੰਧਤ ਧਿਰਾਂ ਦੀ ਮੀਟਿੰਗ ਬੁਲਾਈ ਹੈ। ਇਸ ਵਿੱਚ ਏਅਰਪੋਰਟ ਅਥਾਰਿਟੀ ਆਫ਼ ਇੰਡੀਆ, ਗਲਾਡਾ, ਲੋਕ ਨਿਰਮਾਣ ਵਿਭਾਗ, ਬਿਜਲੀ, ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਦੇਖਣ ਵਾਲੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ, ਹਵਾਈ ਅੱਡੇ ਦੀ ਤਿਆਰੀ ਵਿੱਚ ਜੁੱਟੀਆਂ ਸਾਰੀਆਂ ਕੰਪਨੀਆਂ ਨੇ ਕੰਮ ਨੂੰ ਅੰਤਿਮ ਪੜਾਅ ਵਿੱਚ ਪਹੁੰਚਾ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News