Punjab Cabinet Meeting: ਦੱਸ ਦਈਏ ਕਿ ਇਹ ਸਾਰੇ ਕਰਜ਼ੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਲਏ ਗਏ ਸੀ। ਸਿੱਖਿਆ ਕਰਜ਼ੇ ਵੀ ਲਏ ਗਏ ਸੀ। ਕਿਸੇ ਵੀ ਘਰ ਵਿੱਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਹੈ।
Loan Waiver of SC families: ਪੰਜਾਬ ਕੈਬਨਿਟ ਦੀ ਮੀਟਿੰਗ ਮੰਗਲਵਾਰ ਸਵੇਰੇ 12 ਵਜੇ ਸ਼ੁਰੂ ਹੋਈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇੇ ਹੋਈ, ਜੋ ਖ਼ਤਮ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ‘ਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ।
ਅੱਜ ਐਸ.ਸੀ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ ਰਾਹਤ ਦਾ ਦਿਨ ਹੈ। ਵਿੱਤ ਮੰਤਰੀ ਵੱਲੋਂ ਬਜਟ ਵਿੱਚ ਕੀਤੇ ਵਾਅਦੇ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਐਸ.ਸੀ ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਬਕਾਇਆ ਸੀ। 31 ਮਾਰਚ 2020 ਤੱਕ ਦਿੱਤੇ ਗਏ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਇਹ ਸਾਰੇ ਕਰਜ਼ੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਲਏ ਗਏ ਸੀ। ਸਿੱਖਿਆ ਕਰਜ਼ੇ ਵੀ ਲਏ ਗਏ ਸੀ। ਕਿਸੇ ਵੀ ਘਰ ਵਿੱਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਹੈ। 4727 ਪਰਿਵਾਰਾਂ ਨੂੰ ਇਸ ਦਾ ਲਾਭ ਹੋਵੇਗਾ।