Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਪਾਈਆਂ ਗਈਆਂ ਸਹੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਪਾਈਆਂ ਗਈਆਂ ਸਹੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ – ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ)।

ਉਨ੍ਹਾਂ ਅੱਗੇ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News