Fazilka CIA staff employee dies;ਫਾਜ਼ਿਲਕਾ ਦੇ ਸੀਆਈਏ ਸਟਾਫ਼ ਵਿੱਚ ਤੈਨਾਤ ਇੱਕ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮ ਸਰਪ੍ਰੀਤ ਸਿੰਘ ਨੂੰ ਉਸ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ, ਹਾਲਾਂਕਿ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਵਿੱਚ ਤਾਇਨਾਤ ਸਰਪ੍ਰੀਤ ਸਿੰਘ ਨੂੰ ਮੰਗਲਵਾਰ ਦੇਰ ਰਾਤ ਗੰਭੀਰ ਹਾਲਤ ਵਿੱਚ ਫਾਜ਼ਿਲਕਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਫਾਜ਼ਿਲਕਾ ਦੇ ਡੀਐਸਪੀ ਲਵਦੀਪ ਸਿੰਘ ਗਿੱਲ ਅਤੇ ਐਸਐਚਓ ਲੇਖਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੀਆਈਏ ਸਟਾਫ ਕਰਮਚਾਰੀ ਸਰਪ੍ਰੀਤ ਸਿੰਘ ਨੂੰ ਗੋਲੀ ਲੱਗੀ ਹੈ। ਉਸਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਹਸਪਤਾਲ ਦੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਗੋਲੀ ਸਰਵਿਸ ਰਿਵਾਲਵਰ ਵਿੱਚੋਂ ਚਲਾਈ ਗਈ ਸੀ, ਪਰ ਇਹ ਸਪੱਸ਼ਟ ਨਹੀਂ ਹੈ ਕਿ ਗੋਲੀ ਕਿਹੜੇ ਹਾਲਾਤਾਂ ਵਿੱਚ ਅਤੇ ਕਿਉਂ ਚਲਾਈ ਗਈ। ਡੀਐਸਪੀ ਅਤੇ ਐਸਐਚਓ ਨੇ ਕਿਹਾ ਕਿ ਮੌਤ ਦਾ ਸਹੀ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।