Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ: ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ‘ਤੇ ਜ਼ੋਰ ਦਿੱਤਾ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਤਕਰੀਬਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ
Lal Chand Kataruchakk

ਚੰਡੀਗੜ੍ਹ: ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ‘ਤੇ ਜ਼ੋਰ ਦਿੱਤਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਤਕਰੀਬਨ 60 ਲੱਖ ਬੂਟੇ ਲਗਾਏ ਜਾਣਗੇ। ਸੂਬੇ ਵਿੱਚ ਬੂਟੇ ਲਗਾਉਣ ਸਬੰਧੀ ਮੁਹਿੰਮ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ।

ਇਸ ਤੋਂ ਇਲਾਵਾ ਇਸ ਸਾਲ 382 ਨਾਨਕ ਬਗੀਚੀਆਂ ਅਤੇ 52 ਪਵਿੱਤਰ ਵਣ ਲਗਾਏ ਜਾਣੇ ਹਨ। ਇਸ ਤੋਂ ਇਲਾਵਾ 331 ਹੈਕਟੇਅਰ ਸੰਸਥਾਗਤ ਖੇਤਰ ਵਿੱਚ ਬੂਟੇ ਲਗਾਏ ਜਾਣਗੇ।

ਟਿਊਬਵੈਲਾਂ ਦੇ ਆਲੇ-ਦੁਆਲੇ ਪੌਦੇ ਲਗਾਉਣ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ 13.66 ਲੱਖ ਟਿਊਬਵੈਲਾਂ ਵਿੱਚੋਂ ਲਗਭਗ 94 ਫ਼ੀਸਦ ਟਿਊਬਵੈਲਾਂ ‘ਤੇ ਬੂਟੇ ਲਗਾਏ ਜਾ ਚੁੱਕੇ ਹਨ।

ਮੰਤਰੀ ਨੇ ਵਿਭਾਗ ਵੱਲੋਂ ਚੰਡੀਗੜ੍ਹ-ਫਗਵਾੜਾ ਸੜਕ ‘ਤੇ ਪੌਦੇ ਲਗਾਉਣ ਦੇ ਬੇਮਿਸਾਲ ਕਾਰਜ ਦੀ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਲੁਧਿਆਣਾ-ਚੰਡੀਗੜ੍ਹ ਸੜਕ ‘ਤੇ ਵੀ ਇਸੇ ਤਰ੍ਹਾਂ ਪੌਦੇ ਲਗਾਉਣ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਪੌਦੇ ਲਗਾਏ ਗਏ ਹਨ, ਉੱਥੇ ਮੁਰਝਾ ਕੇ ਖਤਮ ਹੋ ਚੁੱਕੇ ਬੂਟੇ ਹਟਾ ਦਿੱਤੇ ਜਾਣ ਅਤੇ ਉਨ੍ਹਾਂ ਦੀ ਥਾਂ ਨਵੇਂ ਪੌਦੇ ਲਗਾਏ ਜਾਣ।

ਇਸ ਮੌਕੇ ਮੰਤਰੀ ਵੱਲੋਂ ਅਫਸਰਾਂਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਪੌਦੇ ਲਗਾਏ ਜਾਣ ਦੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤਾ ਰਾਜ ਕੁਮਾਰ, ਸੀਸੀਐਫ (ਹਿੱਲਸ) ਨਿਧੀ ਸ੍ਰੀਵਾਸਤਵ, ਸੀਸੀਐਫ (ਵਾਈਲਡਲਾਈਫ) ਸਾਗਰ ਸੇਤੀਆ, ਸੀਐਫ ਸ਼ਿਵਾਲਿਕ ਸਰਕਲ ਕੰਨਨ ਤੇ ਡੀਐਫਓ ਮੋਹਾਲੀ ਕੰਵਰਦੀਪ ਸਿੰਘ ਅਤੇ ਹੋਰ ਡੀਐਫਓ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News