Bengaluru stampede: ਰਾਇਲ ਚੈਲੇਂਜਰਜ਼ ਬੰਗਲੁਰੂ (ਆਰਸੀਬੀ), ਡੀਐਨਏ (ਈਵੈਂਟ ਮੈਨੇਜਰ), ਕੇਐਸਸੀਏ ਪ੍ਰਬੰਧਕੀ ਕਮੇਟੀ ਅਤੇ ਹੋਰਾਂ ਵਿਰੁੱਧ ਕਬਨ ਪਾਰਕ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ।
FIR registered against RCB: ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਵਿੱਚ ਭਗਦੜ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਆਰਸੀਬੀ ਅਤੇ ਫੈਨਸ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਐਫਆਈਆਰ ਵਿੱਚ ਗੈਰ-ਇਰਾਦਤਨ ਹੱਤਿਆ ਵਰਗੇ ਦੋਸ਼ ਵੀ ਲਗਾਏ ਗਏ ਹਨ।
ਰਿਪੋਰਟਾਂ ਮੁਤਾਬਕ, ਬੈਂਗਲੁਰੂ ਪੁਲਿਸ ਨੇ ਆਰਸੀਬੀ ਫਰੈਂਚਾਇਜ਼ੀ, ਡੀਐਨਏ ਐਂਟਰਟੇਨਮੈਂਟ, ਕੇਐਸਸੀਏ ਅਤੇ ਹੋਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਐਫਆਈਆਰ ਵਿੱਚ ਭਗਦੜ ਘਟਨਾ ਨੂੰ ਅਪਰਾਧਿਕ ਲਾਪਰਵਾਹੀ ਦੱਸਿਆ ਗਿਆ ਹੈ। ਐਫਆਈਆਰ ਵਿੱਚ ਧਾਰਾ 105, 125 (1)(2), 132, 121/1, 190 ਆਰ/ਡਬਲਯੂ 3(5) ਲਗਾਈਆਂ ਗਈਆਂ ਹਨ।
ਇਸ ਦੌਰਾਨ, ਕਰਨਾਟਕ ਹਾਈ ਕੋਰਟ ਨੇ ਵੀਰਵਾਰ ਨੂੰ ਰਾਜ ਸਰਕਾਰ ਨੂੰ ਕ੍ਰਿਕਟ ਸਟੇਡੀਅਮ ਦੇ ਬਾਹਰ ਭਗਦੜ ਦੇ ਮਾਮਲੇ ਵਿੱਚ 5 ਜੂਨ ਨੂੰ ਸਥਿਤੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ ਤੇ 50 ਤੋਂ ਵੱਧ ਲੋਕ ਜ਼ਖ਼ਮੀ ਹੋਏ। ਮਾਮਲੇ ਦਾ ਖੁਦ ਨੋਟਿਸ ਲੈਣ ਤੋਂ ਬਾਅਦ, ਹਾਈ ਕੋਰਟ ਨੇ ਸੂਬੇ ਨੂੰ ਨੋਟਿਸ ਜਾਰੀ ਕੀਤਾ ਅਤੇ 10 ਜੂਨ ਤੱਕ ਵਿਸਤ੍ਰਿਤ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ।