Punjabi Breaking News: ਦੋਵੇਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਇਹ ਕਾਰਕੂੰਨ ਕਾਬੂ ਕੀਤੇ ਗਏ।
Amritsar Counter Intelligence: ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਹਾਸਲ ਜਾਣਕਾਰੀ ਮੁਤਾਬਕ ਟੀਮ ਨੇ ਦੋ ਵਿਅਕਤੀਆਂ ਨੂੰ ਅੱਠ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ।
ਇਸ ਬਾਰੇ ਜਾਣਕਾਰੀ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਦੋਵੇਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਇਹ ਕਾਰਕੂੰਨ ਉਸ ਵੇਲੇ ਕਾਬੂ ਕੀਤੇ ਗਏ, ਜਦੋਂ ਇਹ ਪਾਕਿਸਤਾਨ ਅਧਾਰਤ ਸਮਗਲਰ ਨੂਰ ਵੱਲੋਂ ਭੇਜੇ ਗਏ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਲੈ ਕੇ ਜਾ ਰਹੇ ਸਨ।
ਦੋਵਾਂ ਕਾਰਕੂੰਨਾਂ ਕੋਲੋ ਤਿੰਨ ਗਲੌਕ 9mm ਪਿਸਤੌਲ, ਚਾਰ Px5 ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤੇ ਗਏ ਹਨ। ਦੋਵਾਂ ਖਿਲਾਫ਼ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਹੋਰ ਹੈਂਡਲਰਾਂ ਦੀ ਪਛਾਣ ਕਰਨ ਅਤੇ ਇਸ ਤਸਕਰੀ ਨੈੱਟਵਰਕ ਦੀ ਪੂਰੀ ਹੱਦ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।