Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜਦੋਂ ਧਰਨੇ ’ਚ ਪੁੱਜੀ DC ਦੀ ਲੋਕਾਂ ਨੇ ਉਤਾਰੀ ਆਰਤੀ, ਜਾਣੋ ਪੂਰਾ ਮਾਮਲਾ…

Punjab News: ਪਟਿਆਲਾ ਦੇ ਸਮਾਣਾ ਸ਼ਹਿਰ ਦੇ ਸੱਤ ਬੱਚਿਆਂ ਦੀ ਹੋਈ ਟਿੱਪਰ ਹਾਦਸੇ ਦੇ ਵਿੱਚ ਮੌਤ ਤੋਂ ਬਾਅਦ ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਮੁੱਖ ਦੋਸ਼ੀ ਦੀ ਗ੍ਰਫਤਾਰੀ ਨਹੀਂ ਹੋਈ, ਜਿਸ ਤੋਂ ਬਾਅਦ ਅੱਜ ਜਦੋਂ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਪੀੜਿਤ ਪਰਿਵਾਰਾਂ ਨੂੰ ਧਰਨੇ ਵਾਲੀ ਜਗ੍ਹਾ ਤੇ ਮਿਲਣ ਦੇ ਲਈ ਪਹੁੰਚੇ ਤਾਂ ਉਹਨਾਂ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਦੋਂ ਧਰਨੇ ’ਚ ਪੁੱਜੀ DC ਦੀ ਲੋਕਾਂ ਨੇ ਉਤਾਰੀ ਆਰਤੀ, ਜਾਣੋ ਪੂਰਾ ਮਾਮਲਾ…

Punjab News: ਪਟਿਆਲਾ ਦੇ ਸਮਾਣਾ ਸ਼ਹਿਰ ਦੇ ਸੱਤ ਬੱਚਿਆਂ ਦੀ ਹੋਈ ਟਿੱਪਰ ਹਾਦਸੇ ਦੇ ਵਿੱਚ ਮੌਤ ਤੋਂ ਬਾਅਦ ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਮੁੱਖ ਦੋਸ਼ੀ ਦੀ ਗ੍ਰਫਤਾਰੀ ਨਹੀਂ ਹੋਈ, ਜਿਸ ਤੋਂ ਬਾਅਦ ਅੱਜ ਜਦੋਂ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਪੀੜਿਤ ਪਰਿਵਾਰਾਂ ਨੂੰ ਧਰਨੇ ਵਾਲੀ ਜਗ੍ਹਾ ਤੇ ਮਿਲਣ ਦੇ ਲਈ ਪਹੁੰਚੇ ਤਾਂ ਉਹਨਾਂ ਦਾ ਹਾਰ ਅਤੇ ਆਰਤੀ ਕਰਕੇ ਪਰਿਵਾਰਾਂ ਦੇ ਦੁਆਰਾ ਵਿਰੋਧ ਕੀਤਾ ਗਿਆ।


ਜਿੱਥੇ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਨੂੰ ਪੀੜਿਤ ਪਰਿਵਾਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਪਟਿਆਲਾ ਪ੍ਰਸ਼ਾਸਨ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦਾ ਰਿਹਾ ਪਰ ਪਰਿਵਾਰਾਂ ਦੇ ਦੁਆਰਾ ਇਹ ਰੋਸ ਜਤਾਇਆ ਗਿਆ ਕਿ ਆਖਰ ਦੇ ਵਿੱਚ ਇੱਕ ਮਹੀਨਾ ਬੀਤ ਜਾਣ ਤੱਕ ਵੀ ਡਿਪਟੀ ਕਮਿਸ਼ਨਰ ਤੱਕ ਦੇ ਦੁਆਰਾ ਸਾਡੇ ਘਰ ਤੱਕ ਪਹੁੰਚਣਾ ਜਰੂਰੀ ਨਹੀਂ ਸਮਝਿਆ ਗਿਆ ਅਤੇ ਨਾ ਹੀ ਮੁੱਖ ਮੰਤਰੀ ਪੰਜਾਬ ਉਨਾਂ ਦੇ ਦੁੱਖ ਦੇ ਵਿੱਚ ਸ਼ਰੀਕ ਹੋਏ।


ਪਰਿਵਾਰਾਂ ਦੇ ਦੁਆਰਾ ਇਹ ਗੱਲ ਮੁੱਖ ਰੱਖੀ ਗਈ ਕਿ ਜਦੋਂ ਤੱਕ ਮੁੱਖ ਦੋਸ਼ੀ ਦੀ ਗ੍ਰਫਤਾਰੀ ਨਹੀਂ ਹੁੰਦੀ ਉਦੋਂ ਤੱਕ ਉਹ ਕਿਸੇ ਵੀ ਗਲ ਨੂੰ ਸੁਣਣ ਦੇ ਲਈ ਤਿਆਰ ਨਹੀਂ ਹਨ। ਕਿਉਂਕਿ ਪਟਿਆਲਾ ਸਮਾਣਾ ਵਿਖੇ ਹੋਏ ਟਿੱਪਰ ਨਾਲ ਸੜਕਾਂ ਹਾਦਸੇ ਦੇ ਵਿੱਚ ਉਹਨਾਂ ਦੇ ਬੱਚਿਆਂ ਨੇ ਆਪਣੀ ਜਾਨ ਗਵਾਈ ਹੈ ।


ਦੱਸ ਦਈਏ ਕਿ ਪੀੜਿਤ ਪਰਿਵਾਰਾਂ ਦੇ ਦੁਆਰਾ ਸਮਾਣਾ ਤਹਿਸੀਲ ਦੇ ਅੱਗੇ ਧਰਨਾ ਲਗਾਤਾਰ ਜਾਰੀ ਹੈ ਜਿਸ ਤੋਂ ਬਾਅਦ ਪ੍ਰਸ਼ਾਸਨ ਹਰ ਹੀਲੇ ਉਹਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News