Punjab Assembly Elections 2027: ਨਵਜੋਤ ਸਿੰਘ ਸਿੱਧੂ ਛੋਟੇ ਪਰਦੇ ‘ਤੇ ਐਕਟਿਵ ਹੋ ਗਏ ਹਨ, ਉੱਥੇ ਹੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਫਿਰ ਸਰਗਰਮ ਦਿਖਾਈ ਦੇ ਰਹੀ ਹੈ।
ਮਨਵੀਰ ਰੰਧਾਵਾ ਦੀ ਰਿਪੋਰਟ
Navjot Sidhu Family in Politics: ਕਾਂਗਰਸ ਦੇ ਦਿੱਗਜ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ। ਦੱਸ ਦੇਈਏ ਕਿ 2027 ‘ਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਨਵਜੋਤ ਕੌਰ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਨਵਜੋਤ ਕੌਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਸਿਹਤ ਕਾਰਨ ਰਾਜਨੀਤੀ ਤੋਂ ਦੂਰੀ ਬਣਾ ਲਈ ਸੀ। ਜਦੋਂ ਉਨ੍ਹਾਂ ਨੂੰ ਕੈਂਸਰ ਤੋਂ ਛੁਟਕਾਰਾ ਮਿਲਿਆ ਤਾਂ ਉਹ ਕੁਮੈਂਟਰੀ ਕਰਨ ਲੱਗ ਪਏ। ਪਰ ਇਸ ਦੌਰਾਨ ਨਵਜੋਤ ਕੌਰ ਨੇ ਇੱਕ ਵਾਰ ਵੀ ਸਪੱਸ਼ਟ ਨਹੀਂ ਕੀਤਾ ਕਿ ਨਵਜੋਤ ਸਿੰਘ ਸਿੱਧੂ ਖੁਦ ਰਾਜਨੀਤੀ ਵਿੱਚ ਵਾਪਸ ਆਉਣਗੇ ਜਾਂ ਨਹੀਂ। ਪਰ ਉਨ੍ਹਾਂ ਕਿਹਾ ਕਿ ਜਲਦੀ ਹੀ ਨਵਜੋਤ ਸਿੰਘ ਸਿੱਧੂ ਮੀਡੀਆ ਦੇ ਸਾਹਮਣੇ ਵੱਡਾ ਐਲਾਨ ਕਰ ਸਕਦੇ ਹਨ।
ਨਵਜੋਤ ਕੌਰ ਸਿੱਧੂ ਨੇ ਵੀਰਵਾਰ ਨੂੰ ਅੰਮ੍ਰਿਤਸਰ ‘ਚ ਨਰੇਸ਼ ਚੌਹਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ 2027 ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਵਰਕਰਾਂ ਨੂੰ ਮਿਲਣ ਲਈ ਪਹੁੰਚ ਕਰ ਰਹੀ ਹੈ ਅਤੇ ਉਹ ਜ਼ਰੂਰ ਜਿੱਤੇਗੀ। ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਨਾ ਹੋਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਈਪੀਐਲ ਨਾਲ ਐਗਰੀਮੈਂਟ ਕੀਤਾ ਹੈ, ਪਰ ਉਹ ਪ੍ਰਚਾਰ ਲਈ ਜ਼ਰੂਰ ਜਾਵੇਗੀ ਤੇ ਉਨ੍ਹਾਂ ਨੇ ਪ੍ਰਚਾਰ ਲਈ ਟੀਮ ਅਤੇ ਰਣਨੀਤੀ ਵੀ ਤਿਆਰ ਕੀਤੀ ਹੈ।

2022 ਦੀਆਂ ਵਿਧਾਨ ਸਭਾ ਚੋਣਾਂ ਹਾਰਣ ਮਗਰੋਂ ਬਣਾਈ ਸੀ ਦੂਰੀ
ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦਾ ਪਰਿਵਾਰ, ਜਿਸਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਰਾਜਨੀਤੀ ਤੋਂ ਦੂਰੀ ਬਣਾ ਲਈ ਸੀ, ਇੱਕ ਵਾਰ ਫਿਰ ਰਾਜਨੀਤੀ ਵਿੱਚ ਐਕਟਿਵ ਦਿਖਾਈ ਦੇ ਰਿਹਾ ਹੈ। ਜਿੱਥੇ ਸਿੱਧੂ ਛੋਟੇ ਪਰਦੇ ‘ਤੇ ਐਕਟਿਵ ਹੋ ਗਏ ਹਨ, ਉੱਥੇ ਹੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਫਿਰ ਸਰਗਰਮ ਦਿਖਾਈ ਦੇ ਰਹੀ ਹੈ।
ਡਾ. ਨਵਜੋਤ ਕੌਰ ਨੇ ਇਸ ਦੌਰਾਨ ਮੀਡੀਆ ਨਾਲ ਵੀ ਮੁਲਾਕਾਤ ਕੀਤੀ। ਜਿੱਥੇ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਪਿੱਛੇ ਨਹੀਂ ਹਟੇਗੀ। ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੇਕਰ ਸਿੱਧੂ ਖੁਦ ਨਹੀਂ, ਸਗੋਂ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਚੋਣ ਮੈਦਾਨ ਵਿੱਚ ਉਤਰ ਸਕਦੀ ਹੈ।
ਦਰਅਸਲ, ਨਵਜੋਤ ਕੌਰ ਕੁਝ ਦਿਨਾਂ ਤੋਂ ਅੰਮ੍ਰਿਤਸਰ ਪੂਰਬੀ ਵਿੱਚ ਆਪਣੇ ਕਾਂਗਰਸੀ ਵਰਕਰਾਂ ਨੂੰ ਲਗਾਤਾਰ ਮਿਲ ਰਹੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਵਾਰਡ ਇੰਚਾਰਜਾਂ ਨਾਲ ਵੀ ਮੀਟਿੰਗ ਕੀਤੀ ਹੈ। 2022 ਵਿੱਚ ਹਾਰ ਤੋਂ ਬਾਅਦ, ਪਹਿਲੀ ਵਾਰ ਉਹ ਇੰਨੀ ਖੁੱਲ੍ਹ ਕੇ ਅਤੇ ਲਗਾਤਾਰ ਮੀਟਿੰਗਾਂ ਕਰ ਰਹੀ ਹੈ।