Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਿੰਨ ਭਗੌੜੇ ਕੀਤੇ ਗ੍ਰਿਫ਼ਤਾਰ: 174 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ

Punjab Police: ਪੰਜਾਬ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮੁਕਤਸਰ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ। ਦੋਸ਼ੀਆਂ ਦੀ ਪਛਾਣ ਗੌਰਵ ਕੁਮਾਰ ਉਰਫ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਤੋਂ 174 ਗ੍ਰਾਮ ਹੈਰੋਇਨ, 2 ਪਿਸਤੌਲ (.32 ਬੋਰ) ਅਤੇ 10 […]
By : Updated On: 08 Jun 2025 17:30:PM
ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਿੰਨ ਭਗੌੜੇ ਕੀਤੇ ਗ੍ਰਿਫ਼ਤਾਰ: 174 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ

Punjab Police: ਪੰਜਾਬ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮੁਕਤਸਰ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ। ਦੋਸ਼ੀਆਂ ਦੀ ਪਛਾਣ ਗੌਰਵ ਕੁਮਾਰ ਉਰਫ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ।

ਇਸ਼ਤਿਹਾਰ

ਪੁਲਿਸ ਨੇ ਦੋਸ਼ੀਆਂ ਤੋਂ 174 ਗ੍ਰਾਮ ਹੈਰੋਇਨ, 2 ਪਿਸਤੌਲ (.32 ਬੋਰ) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ।

ਵਿਰੋਧੀ ਗਿਰੋਹ ‘ਤੇ ਹਮਲਾ ਕਰਨ ਦੀ ਤਿਆਰੀ ਸੀ

ਪੁਲਿਸ ਅਨੁਸਾਰ ਦੋਸ਼ੀਆਂ ਵਿਰੁੱਧ ਬੀਐਨਐਸ ਅਤੇ ਆਰਮਜ਼ ਐਕਟ ਤਹਿਤ ਗੰਭੀਰ ਮਾਮਲੇ ਦਰਜ ਹਨ। ਦੋਸ਼ੀ ਗੌਰਵ ਉਰਫ ਬਿੱਲਾ ਥਾਣਾ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ, ਜਦੋਂ ਕਿ ਬਾਕੀ ਦੋ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਇੱਕ ਮਾਮਲੇ ਵਿੱਚ ਲੋੜੀਂਦੇ ਸਨ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਤਿੰਨੋਂ ਇੱਕ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ। ਇਸ ਬਾਰੇ ਜਾਣਕਾਰੀ ਪੁਲਿਸ ਵੱਲੋਂ ਜਲਦੀ ਹੀ ਸਾਂਝੀ ਕੀਤੀ ਜਾਵੇਗੀ।

ਪੁਲਿਸ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਅਤੇ ਤਸਕਰਾਂ ਵਿਰੁੱਧ ਐਕਸ਼ਨ ਮੋਡ ਵਿੱਚ ਹੈ। ਲਗਾਤਾਰ ਐਨਕਾਊਂਟਰਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਅਤੇ ਤਰਨਤਾਰਨ ਇਲਾਕੇ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਪੁਲਿਸ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਨਿਯਮ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਵੀ ਨਿਯਮ ਤੋੜੇਗਾ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News