Amritsar News: ਅੱਜ ਅੰਮ੍ਰਿਤਸਰ ‘ਚ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ।
Gurinder Singh Dhillon at Sri Harmandir Sahib: ਅੱਜ (ਸੋਮਵਾਰ) ਅੰਮ੍ਰਿਤਸਰ ‘ਚ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਗੁਰਬਾਣੀ ਕੀਰਤਨ ਸੁਣਿਆ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਬਾਬਾ ਜੀ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ। ਦਰਸ਼ਨਾਂ ਤੋਂ ਬਾਅਦ, ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਕਾਫਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਏ।
ਉਨ੍ਹਾਂ ਦੀ ਆਮਦ ਨਾਲ ਦਰਬਾਰ ਸਾਹਿਬ ਵਿਖੇ ਮੌਜੂਦ ਸੰਗਤ ਵਿਚ ਰੁਚੀ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਉਨ੍ਹਾਂ ਨੇ ਹਾਜ਼ਰੀ ਭਰੀ। ਦਰਸ਼ਨਾਂ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੁਝ ਸਮੇਂ ਲਈ ਸੰਗਤ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸ਼ਾਂਤੀ, ਪਿਆਰ ਅਤੇ ਸਾਧਣਾ ਦੇ ਸੰਦੇਸ਼ ਨੂੰ ਦੁਹਰਾਉਂਦਿਆਂ ਆਮ ਲੋਕਾਂ ਨੂੰ ਆਤਮਿਕਤਾ ਵੱਲ ਮੁੜਨ ਦੀ ਪ੍ਰੇਰਣਾ ਦਿੱਤੀ।
ਜਸਦੀਪ ਸਿੰਘ ਗਿੱਲ ਨੂੰ ਉੱਤਰਾਧਿਕਾਰੀ ਬਣਾਇਆ ਗਿਆ
ਦੱਸ ਦੇਈਏ ਕਿ, 9 ਮਹੀਨੇ ਪਹਿਲਾਂ, ਡੇਰਾ ਰਾਧਾ ਸਵਾਮੀ ਬਿਆਸ ਦੇ ਮੁਖੀ ਨੇ 45 ਸਾਲਾਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਐਲਾਨਿਆ ਸੀ। ਇਸ ਐਲਾਨ ਤੋਂ ਬਾਅਦ, ਜਦੋਂ ਸ਼ਰਧਾਲੂ ਡੇਰੇ ਵੱਲ ਵਧਣ ਲੱਗੇ, ਤਾਂ ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਕਿ ਬਾਬਾ ਗੁਰਿੰਦਰ ਸਿੰਘ ਡੇਰੇ ਦੇ ਮੁਖੀ ਹਨ ਅਤੇ ਨਵੇਂ ਉੱਤਰਾਧਿਕਾਰੀ ਉਨ੍ਹਾਂ ਨਾਲ ਬੈਠਣਗੇ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਕੈਂਸਰ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿੱਚ ਵਿਸ਼ੇਸ਼ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਮੇਤ ਕਈ ਸੀਨੀਅਰ ਆਗੂ ਇੱਥੇ ਆਏ ਹਨ। ਉੱਤਰਾਧਿਕਾਰੀ ਦਾ ਇਹ ਐਲਾਨ ਵਿਸ਼ੇਸ਼ ਮਹੱਤਵ ਰੱਖਦਾ ਹੈ। ਉੱਤਰਾਧਿਕਾਰੀ ਦਾ ਐਲਾਨ ਨਾ ਹੋਣ ਕਾਰਨ ਹਰਿਆਣਾ ਦੇ ਡੇਰਾ ਜਗਮਾਲਵਾਲੀ ਵਿੱਚ ਦੋ ਧੜਿਆਂ ਵਿੱਚ ਵਿਵਾਦ ਹੋਇਆ ਸੀ।