Punjab Drug Free State: ਚੀਮਾ ਨੇ ਦੋਸ਼ ਲਗਾਇਆ ਕਿ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਦੇ ਲੋਕ ਨਹੀਂ ਚਾਹੁੰਦੇ ਕਿ ਨਸ਼ੇ ਦੀ ਦੁਰਵਰਤੋਂ ਖ਼ਤਮ ਹੋਵੇ। ਉਹ ਨਸ਼ੇ ਦੀ ਦੁਰਵਰਤੋਂ ਅਤੇ ਨਸ਼ਾ ਤਸਕਰਾਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ।
ਮਨਵੀਰ ਰੰਧਾਵਾ ਦੀ ਰਿਪੋਰਟ
Opium Cultivation in Punjab: ਪੰਜਾਬ ਵਿੱਚ ਨਸ਼ੇ ਦੇ ਮੁੱਦੇ ‘ਤੇ ਇੱਕ ਵਾਰ ਫਿਰ ਸਿਆਸਤ ਗਰਮਾ ਗਈ ਹੈ। ਅੱਜ ਨਸ਼ੇ ਦੀ ਦੁਰਵਰਤੋਂ ‘ਤੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਵਿੱਤ ਮੰਤਰੀ ਨੇ ਸਿੱਧੇ ਤੌਰ ‘ਤੇ ਪੰਜਾਬ ਕਾਂਗਰਸ ਪ੍ਰਧਾਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਨਸ਼ੇੜੀ ਬਣਾਉਣਾ ਚਾਹੁੰਦੇ ਹਨ। ਪ੍ਰੈਸ ਕਾਨਫ਼ਰੰਸ ‘ਚ ਹਰਪਾਲ ਚੀਮਾ ਨੇ ਕਿਹਾ, “ਕਾਂਗਰਸ ਪ੍ਰਧਾਨ ਸਿੱਧੇ ਤਰੀਕੇ ਨਾਲ ਨਸ਼ਿਆਂ ਨੂੰ ਪ੍ਰਮੋਟ ਕਰਨ ਦੇ ਪੱਖ ‘ਚ ਹੈ। ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ‘ਚ ਨਸ਼ੇ ਨੂੰ ਵਧਾਇਆ ਹੈ। “
ਨਾਲ ਹੀ ਇਸ ਦੌਰਾਨ ਉਨ੍ਹਾਂ ਸਾਫ਼ ਕਿਹਾ ਕਿ ਪੰਜਾਬ ‘ਚ ਅਫ਼ੀਮ ਦੀ ਖੇਤੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਫ਼ੀਮ ਦੇ ਪੌਦੇ ਤੋਂ ਹੀ ਖ਼ਤਰਨਾਕ ਹੈਰੋਇਨ ਵਰਗਾ ਨਸ਼ਾ ਬਣਦਾ ਹੈ, ਇਸ ਲਈ ਸੂਬੇ ‘ਚ ਅਫ਼ੀਮ ਵਰਗੇ ਨਸ਼ੇ ਦੀ ਖੇਤੀ ਨਹੀਂ ਹੋਵੇਗੀ। ਚੀਮਾ ਨੇ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਸ਼ੇ ਨੂੰ ਪ੍ਰਮੋਟ ਕਰ ਰਹੇ ਹਨ ਅਤੇ ਸੂਬੇ ਦੇ ਅੰਦਰ ਅਫ਼ੀਮ ਦੀ ਖੇਤੀ ਕਰਨ ਦੀ ਮੰਗ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ।
ਚੀਮਾ ਨੇ ਦੋਸ਼ ਲਗਾਇਆ ਕਿ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਦੇ ਲੋਕ ਨਹੀਂ ਚਾਹੁੰਦੇ ਕਿ ਨਸ਼ੇ ਦੀ ਦੁਰਵਰਤੋਂ ਖ਼ਤਮ ਹੋਵੇ। ਉਹ ਨਸ਼ੇ ਦੀ ਦੁਰਵਰਤੋਂ ਅਤੇ ਨਸ਼ਾ ਤਸਕਰਾਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਅਕਾਲੀ ਦਲ ਨੇ ਧਰਮ ਦੇ ਨਾਮ ‘ਤੇ ਰਾਜ ਕੀਤਾ, ਜਦੋਂ ਕਿ ਕਾਂਗਰਸ ਨੇ ਪੰਜਾਬ ਨੂੰ ਨਸ਼ੇ ਦੀ ਦੁਰਵਰਤੋਂ ਵੱਲ ਧੱਕ ਦਿੱਤਾ। ਮੈਨੂੰ ਲੱਗਦਾ ਹੈ ਕਿ ਬਹੁਤ ਸਾਰੇ ਕਾਂਗਰਸੀਆਂ ਅਤੇ ਅਕਾਲੀਆਂ ਨੂੰ ਡੋਪ ਟੈਸਟ ਕਰਵਾਉਣਾ ਪਵੇਗਾ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਡੋਪ ਟੈਸਟ ਦੀ ਚੁਣੌਤੀ ਸਵੀਕਾਰ ਕਰਦੇ ਹੋਏ ਕਿਹਾ ਕਿ ਮੇਰੇ ਨਾਲ ਟੈਸਟ ਕਰਵਾਓ।
ਯੁਧ ਨਸ਼ਿਆਂਂ ਵਿਰੁੱਧ ਮਾਮਲੇ ‘ਚ ਹੁਣ ਤੱਕ ਦੀ ਕਾਰਵਾਈ
ਦੱਸ ਦਈਏ ਕਿ ਹੁਣ ਤੱਕ, ਪੁਲਿਸ ਨੇ ਮਾਰਚ ਤੋਂ ਹੁਣ ਤੱਕ 9580 ਨਸ਼ਾ ਤਸਕਰਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। 16348 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਚੋਂ 118 ਤਸਕਰਾਂ ਜਿਨ੍ਹਾਂ ਨੇ ਬਹੁਤ ਸਾਰੀਆਂ ਜਾਇਦਾਦਾਂ ਬਣਾਈਆਂ ਸੀ, ਨੂੰ ਢਾਹ ਦਿੱਤਾ ਗਿਆ ਹੈ। 102 ਤਸਕਰਾਂ ਅਤੇ ਗੈਂਗਸਟਰਾਂ ਨੂੰ ਫੜਿਆ ਗਿਆ ਹੈ। 622 ਕਿਲੋਗ੍ਰਾਮ ਹੈਰੋਇਨ ਅਤੇ 11 ਕਰੋੜ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। 1500 ਨਸ਼ਾ ਕਰਨ ਵਾਲਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।