Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਸਰ: HDFC ਬੈਂਕ ਦੇ ਮੁਲਾਜ਼ਮ ਵੱਲੋਂ ਐਫਡੀ ਦੇ ਨਾਂ ਦੇ ਉੱਪਰ ਲੋਕਾਂ ਨਾਲ ਕੀਤੀ ਗਈ ਧੋਖਾਧੜੀ

ਅੰਮ੍ਰਿਤਸਰ: ਸਥਨਿਕ ਸ਼ਹਿਰ ਦੇ ਮਜੀਠਾ ਰੋਡ ਬਾਈਪਾਸ ਤੇ ਸਥਿਤ ਐੱਚਡੀਐੱਫਸੀ ਬੈਂਕ ਦੇ ਬਾਹਰ ਅੱਜ ਵਾਲਮੀਕੀ ਭਾਈਚਾਰੇ ਅਤੇ ਕੁਝ ਲੋਕਾਂ ਵੱਲੋਂ ਬੈਠ ਕੇ ਬੈਂਕ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਵਾਲਮੀਕੀ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਬੈਂਕ ਦੇ ਵਿੱਚ ਕੰਮ ਕਰਦੇ ਇੱਕ ਕਰਮਚਾਰੀ ਵੱਲੋਂ ਲੋਕਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ: HDFC ਬੈਂਕ ਦੇ ਮੁਲਾਜ਼ਮ ਵੱਲੋਂ ਐਫਡੀ ਦੇ ਨਾਂ ਦੇ ਉੱਪਰ ਲੋਕਾਂ ਨਾਲ ਕੀਤੀ ਗਈ ਧੋਖਾਧੜੀ

ਅੰਮ੍ਰਿਤਸਰ: ਸਥਨਿਕ ਸ਼ਹਿਰ ਦੇ ਮਜੀਠਾ ਰੋਡ ਬਾਈਪਾਸ ਤੇ ਸਥਿਤ ਐੱਚਡੀਐੱਫਸੀ ਬੈਂਕ ਦੇ ਬਾਹਰ ਅੱਜ ਵਾਲਮੀਕੀ ਭਾਈਚਾਰੇ ਅਤੇ ਕੁਝ ਲੋਕਾਂ ਵੱਲੋਂ ਬੈਠ ਕੇ ਬੈਂਕ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।

ਇਸ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਵਾਲਮੀਕੀ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਬੈਂਕ ਦੇ ਵਿੱਚ ਕੰਮ ਕਰਦੇ ਇੱਕ ਕਰਮਚਾਰੀ ਵੱਲੋਂ ਲੋਕਾਂ ਦੇ ਨਾਲ ਐੱਫਡੀ ਦੇ ਨਾਮ ਤੇ ਉੱਪਰ ਮੋਟੀ ਠੱਗੀ ਮਾਰੀ ਜਾ ਰਹੀ ਹੈ ਅਤੇ ਇਸ ਸਬੰਧੀ ਉਹ ਲਗਾਤਾਰ ਹੀ ਬੈਂਕ ਦੇ ਵਿੱਚ ਚੱਕਰ ਕੱਟ ਰਹੇ ਹਨ ਪਰ ਉਹਨਾਂ ਨੂੰ ਇਸ ਸਬੰਧੀ ਇਨਸਾਫ ਨਹੀਂ ਸੀ ਮਿਲ ਰਿਹਾ ਜਿਸ ਤੋਂ ਬਾਅਦ ਅੱਜ ਉਹਨਾਂ ਨੇ ਵਾਲਮੀਕੀ ਸਮਾਜ ਦੇ ਆਗੂਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ।

ਉਹਨਾਂ ਕਿਹਾ ਕਿ ਬੈਂਕ ਦੇ ਵਿੱਚ ਕੰਮ ਕਰਦੇ ਕਰਮਚਾਰੀ ਵੱਲੋਂ ਲੋਕਾਂ ਦੀਆਂ ਐੱਫਡੀਆਂ ਕਰਾ ਕੇ ਬਾਅਦ ਵਿੱਚ ਆਪ ਹੀ ਉਹ ਐਫਡੀਆਂ ਤੋੜ ਕੇ ਆਪਣੇ ਜਾਣਕਾਰਾਂ ਦੇ ਖਾਤੇ ਵਿੱਚ ਪੈਸੇ ਟ੍ਰਾਂਸਫਰ ਕਰ ਰਿਹਾ ਸੀ। ਜਿਸ ਦੀ ਜਾਣਕਾਰੀ ਉਹਨਾਂ ਨੂੰ ਲੱਗੀ ਅਤੇ ਉਹਨਾਂ ਨੇ ਹੁਣ ਬੈਂਕ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ।

ਦੂਸਰੇ ਪਾਸੇ ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਬੈਂਕ ਦੇ ਵਿੱਚ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਬੈਂਕ ਦੇ ਕਰਮਚਾਰੀ ਵੱਲੋਂ ਇਹ ਸਾਰੀ ਹਰਕਤ ਕੀਤੀ ਗਈ ਹੈ ਫਿਲਹਾਲ ਬੈਂਕ ਦੇ ਮੈਨੇਜਰ ਨਾਲ ਵੀ ਗੱਲਬਾਤ ਹੋ ਗਈ ਹੈ ਅਤੇ ਜਿਨਾਂ ਲੋਕਾਂ ਦੇ ਖਾਤਿਆਂ ਦੇ ਵਿੱਚੋਂ ਪੈਸੇ ਗਾਇਬ ਹੋਏ ਆ ਫਿਲਹਾਲ ਉਹ ਵੀ ਪੈਸੇ ਖਾਤਿਆਂ ‘ਚ ਪਾਏ ਜਾ ਰਹੇ ਆ ਤੇ ਉਕਤ ਆਰੋਪੀ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News