Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਲਿਵ-ਇਨ-ਰਿਲੇਸ਼ਨ ਦੀ ਬੁਰਾਈ ਤੋਂ ਦੂਰ ਰਹਿਣਾ ਸਮੇਂ ਦੀ ਲੋੜ- ਰਾਜ ਲਾਲੀ ਗਿੱਲ

ਮੋਗਾ– ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੁਲਿਸ ਲਾਈਨ ਮੋਗਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਹੀ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵੱਲੋਂ ਕਰੀਬ 50 ਕੇਸਾਂ ਦੀ ਸੁਣਵਾਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲਿਵ-ਇਨ-ਰਿਲੇਸ਼ਨ ਦੀ ਬੁਰਾਈ ਤੋਂ ਦੂਰ ਰਹਿਣਾ ਸਮੇਂ ਦੀ ਲੋੜ- ਰਾਜ ਲਾਲੀ ਗਿੱਲ

ਮੋਗਾ– ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੁਲਿਸ ਲਾਈਨ ਮੋਗਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਹੀ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵੱਲੋਂ ਕਰੀਬ 50 ਕੇਸਾਂ ਦੀ ਸੁਣਵਾਈ ਕੀਤੀ ਗਈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਨੂੰ ਤਵੱਜੋਂ ਦੇ ਰਿਹਾ ਹੈ, ਕਿਉਂਕਿ ਕਈਂ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀਂ ਕਰ ਪਾਉਂਦੀਆਂ, ਇਸ ਲਈ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮੌਕੇ ‘ਤੇ ਹੀ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀਂ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ।

ਰਾਜ ਲਾਲੀ ਗਿੱਲ ਨੇ ਕਿਹਾ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ।
ਉਹਨਾਂ ਦੱਸਿਆ ਕਿ ਉਨ੍ਹਾਂ ਕੋਲ ਹੁਣ ਤੱਕ ਕਰੀਬ 2800 ਤੋਂ ਵੱਧ ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ ਵਿੱਚੋਂ ਬਹੁਤੇ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਜਾਇਦਾਦ ਨਾਲ ਸਬੰਧਤ, ਐਨ.ਆਰ.ਆਈ. ਵਿਆਹ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ ‘ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਇਸ ਤੋਂ ਬਾਅਦ ਚੇਅਰਪਰਸ਼ਨ ਨੇ ਪਿੰਡ ਧੱਲੇਕੇ ਤੇ ਘੱਲ ਕਲਾਂ ਪੱਤੀ ਮੇਹਰ ਦਾ ਦੌਰਾ ਕਰਕੇ ਔਰਤਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।

Read Latest News and Breaking News at Daily Post TV, Browse for more News

Ad
Ad

Punjab District News