Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕੈਨੇਡਾ ’ਚ ਦਿਲ ਦੇ ਦੌਰੇ ਕਾਰਨ ਪੰਜਾਬੀ ਨੌਜਵਾਨ ਦੀ ਮੌਤ

Punjab News: ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਬੁੱਢੇਵਾਲ ਦੇ ਕਾਂਗਰਸੀ ਆਗੂ ਤੇ ਖੰਡ ਮਿੱਲ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਦੇ ਪੁੱਤਰ ਵਿਕਰਮ ਸਿੰਘ ਗਿੱਲ (22) ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਉਹ ਸਰੀ ਵਿੱਚ ਰਹਿ ਰਿਹਾ ਸੀ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਨੇਡਾ ’ਚ ਦਿਲ ਦੇ ਦੌਰੇ ਕਾਰਨ ਪੰਜਾਬੀ ਨੌਜਵਾਨ ਦੀ ਮੌਤ

Punjab News: ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਬੁੱਢੇਵਾਲ ਦੇ ਕਾਂਗਰਸੀ ਆਗੂ ਤੇ ਖੰਡ ਮਿੱਲ ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਦੇ ਪੁੱਤਰ ਵਿਕਰਮ ਸਿੰਘ ਗਿੱਲ (22) ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਉਹ ਸਰੀ ਵਿੱਚ ਰਹਿ ਰਿਹਾ ਸੀ।

ਕੁਝ ਦਿਨ ਪਹਿਲਾਂ ਉਸ ਨੂੰ ਦਿਲ ਦਾ ਦੌਰਾ ਪਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵਿਕਰਮ ਸਿੰਘ ਵਧੀਆ ਗਾਇਕ ਤੇ ਗੀਤਕਾਰ ਵੀ ਸੀ। ਉਸ ਦੇ 15 ਤੋਂ ਵੱਧ ਗੀਤ ਰਿਲੀਜ਼ ਹੋ ਚੁੱਕੇ ਸਨ। ਉਸ ਦੀ ਮੌਤ ਕਾਰਨ ਜਿੱਥੇ ਪਰਿਵਾਰ ਨੂੰ ਡੂੰਘਾ ਸਦਮਾ ਲੱਗਿਆ ਹੈ ਤੇ ਇਲਾਕੇ ਵਿੱਚ ਵੀ ਸੋਗ ਦੀ ਲਹਿਰ ਹੈ।

ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਮਿਲਕ ਪਲਾਂਟ ਦੇ ਡਾਇਰੈਕਟਰ ਧਰਮਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਬਲੀਏਵਾਲ, ਉਦੈਰਾਜ ਸਿੰਘ ਗਿੱਲ, ਤਾਜਪਰਮਿੰਦਰ ਸਿੰਘ ਸੋਨੂੰ, ਜਸਪਾਲ ਸਿੰਘ ਗਾਹੀ ਭੈਣੀ, ਸਵਰਨ ਸਿੰਘ ਖੁਆਜਕੇ, ਇਕਬਾਲ ਸਿੰਘ ਜੰਡਿਆਲੀ, ਸਤਵੰਤ ਸਿੰਘ, ਸਰਪੰਚ ਰਣਧੀਰ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਿਕਰਮ ਦੀ ਦੇਹ ਭਾਰਤ ਵਿੱਚ ਆਉਣ ਮਗਰੋਂ ਅੰਤਿਮ ਸੰਸਕਾਰ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News