ਪੰਜਾਬ ਸਰਕਾਰ ਦਾ ਵੱਡਾ ਫੈਸਲਾ, HDFC ਬੈਂਕ ਨਾਲ ਤੋੜੇ ਸਾਰੇ ਸੰਬੰਧ, ਜਾਣੋ ਕਾਰਨ
Punjab News: ਵਿੱਤ ਵਿਭਾਗ ਨੇ ਉਨ੍ਹਾਂ ਬੈਂਕਾਂ ਦੀ ਇੱਕ ਨਵੀਂ ਸੂਚੀ ਵੀ ਜਾਰੀ ਕੀਤੀ ਹੈ ਜਿਨ੍ਹਾਂ ਨਾਲ ਸਰਕਾਰੀ ਵਿਭਾਗ ਹੁਣ ਲੈਣ-ਦੇਣ ਕਰ ਸਕਦੇ ਹਨ।
Punjab Government De-Empanels HDFC Bank: ਪੰਜਾਬ ਸਰਕਾਰ ਨੇ ਵੱਡਾ ਤੇ ਸਖ਼ਤ ਫੈਸਲਾ ਲੈਂਦੇ ਹੋਏ HDFC ਬੈਂਕ ਨਾਲ ਸਾਰੇ ਸੰਬੰਧ ਖ਼ਤਮ ਕਰ ਦਿੱਤੇ ਹਨ। ਇਸਦਾ ਮਤਲਬ ਹੈ ਕਿ ਹੁਣ ਸੂਬਾ ਸਰਕਾਰ ਇਸ ਬੈਂਕ ਨਾਲ ਕਿਸੇ ਵੀ ਤਰ੍ਹਾਂ ਦਾ ਲੈਣ-ਦੇਣ ਨਹੀਂ ਕਰੇਗੀ।
ਸਰਕਾਰ ਨੇ ਇਹ ਫੈਸਲਾ ਉਦੋਂ ਲਿਆ ਜਦੋਂ HDFC ਬੈਂਕ ਉਸਦੀਆਂ ਵਿੱਤੀ ਜ਼ਰੂਰਤਾਂ ਨੂੰ ਪੂਰਾ ਨਹੀਂ ਕਰ ਰਿਹਾ ਸੀ ਅਤੇ ਸਮੇਂ ਸਿਰ ਫੰਡ ਟ੍ਰਾਂਸਫਰ ਨਹੀਂ ਕਰ ਰਿਹਾ ਸੀ। ਇਸਦਾ ਸਰਕਾਰੀ ਯੋਜਨਾਵਾਂ, ਵਿਭਾਗਾਂ ਅਤੇ ਪ੍ਰੋਜੈਕਟਾਂ ‘ਤੇ ਬੁਰਾ ਪ੍ਰਭਾਵ ਪਿਆ।
ਵਿੱਤ ਵਿਭਾਗ ਨੇ ਉਨ੍ਹਾਂ ਬੈਂਕਾਂ ਦੀ ਇੱਕ ਨਵੀਂ ਸੂਚੀ ਵੀ ਜਾਰੀ ਕੀਤੀ ਹੈ ਜਿਨ੍ਹਾਂ ਨਾਲ ਸਰਕਾਰੀ ਵਿਭਾਗ ਹੁਣ ਲੈਣ-ਦੇਣ ਕਰ ਸਕਦੇ ਹਨ। ਇਸ ਸੂਚੀ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਬੈਂਕ ਆਫ਼ ਬੜੌਦਾ, ਐਕਸਿਸ ਬੈਂਕ, ਆਈਸੀਆਈਸੀਆਈ ਬੈਂਕ, ਯੂਨੀਅਨ ਬੈਂਕ, ਕੇਨਰਾ ਬੈਂਕ, ਕੋਟਕ ਮਹਿੰਦਰਾ ਬੈਂਕ, ਯੈੱਸ ਬੈਂਕ ਆਦਿ ਬੈਂਕ ਸ਼ਾਮਲ ਹਨ। ਇਸ ਤੋਂ ਇਲਾਵਾ, ਕੁਝ ਛੋਟੇ ਵਿੱਤ ਬੈਂਕ ਅਤੇ ਸਹਿਕਾਰੀ ਬੈਂਕ ਵੀ ਇਸ ਸੂਚੀ ਵਿੱਚ ਹਨ।
