Bathinda Police: ਬਠਿੰਡਾ ਪੁਲਿਸ ਨੇ ਇੰਸਟਾਗਰਾਮ ਸਟਾਰ ਭਾਬੀ ਕਮਲ ਕੌਰ ਨੂੰ ਕਤਲ ਕਰਨ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
Kamal Kaur Bhabhi Murder Case: ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਜਿਸ ਦਾ ਅਸਲ ਨਾਂ ਕੰਚਨ ਕੁਮਾਰੀ ਹੈ ਦੇ ਕਤਲ ਕੇਸ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਾਣਕਾਰੀ ਮੁਤਾਬਕ ਬਠਿੰਡਾ ਪੁਲਿਸ ਨੇ ਇੰਸਟਾਗਰਾਮ ਸਟਾਰ ਭਾਬੀ ਕਮਲ ਕੌਰ ਨੂੰ ਕਤਲ ਕਰਨ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕਰ ਲਈ ਹੈ।
ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਭਾਬੀ ਕਮਲ ਕੌਰ ਨੂੰ ਅਸ਼ਲੀਲ ਵੀਡੀਓ ਪਾਉਣ ਦੇ ਮਾਮਲੇ ਵਿੱਚ ਧਮਕੀ ਦਿੱਤੀ ਗਈ ਸੀ। ਬਠਿੰਡਾ ਪੁਲਿਸ ਨੇ ਇਸ ਮਾਮਲੇ ਦਾ ਖੁਲਾਸਾ ਕਰਨ ਲਈ ਪ੍ਰੈਸ ਕਾਨਫਰੰਸ ਸੱਦੀ ਹੈ। ਜਿਸ ਦੌਰਾਨ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਇਸ ਮਰਡਰ ਮਿਸਟਰੀ ਦੀ ਗੁੱਥੀ ਤੋਂ ਪਰਦਾ ਚੁੱਕਣਗੇ।
ਦੱਸ ਦਈਏ ਕਿ ਭਾਬੀ ਕਮਲ ਕੌਰ ਦੀ ਲਾਸ਼ ਅਤੇ ਆਦੇਸ਼ ਹਸਪਤਾਲ ਦੇ ਨਜ਼ਦੀਕ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਚੋਂ ਮਿਲੀ ਸੀ। ਫਿਲਹਾਲ ਪੁਲਿਸ ਨੇ ਜਾਂਚ ਲਈ 5 ਟੀਮਾਂ ਬਣਾਈਆਂ ਹਨ, ਜੋ ਕਤਲ ਦੇ ਕਾਰਨਾਂ ਦੀ ਜਾਂਚ ਕਰਨਗੀਆਂ। ਕਮਲ ਕੌਰ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਉਸਦੀ ਮਾਂ ਅਤੇ ਭੈਣ-ਭਰਾ ਬਠਿੰਡਾ ਪਹੁੰਚੇ। ਜਿੱਥੇ ਉਨ੍ਹਾਂ ਨੇ ਲਾਸ਼ ਦੀ ਪਛਾਣ ਕੀਤੀ। ਕੈਂਟ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਕਿਹਾ, “11 ਜੂਨ ਨੂੰ ਇੱਕ ਅਣਪਛਾਤੀ ਲਾਸ਼ ਬਰਾਮਦ ਹੋਈ ਸੀ। ਇਹ ਪਤਾ ਲੱਗਾ ਕਿ ਮ੍ਰਿਤਕਾ ਕਮਲਾ ਕੌਰ ਭਾਬੀ ਦੇ ਨਾਮ ‘ਤੇ ਇੱਕ ਇੰਸਟਾਗ੍ਰਾਮ ਅਕਾਊਂਟ ਚਲਾਉਂਦੀ ਸੀ। ਉਹ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਵੀਡੀਓ ਬਣਾਉਂਦੀ ਸੀ… ਮਾਮਲੇ ਵਿੱਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਨੇ ਉਸਦਾ ਕਤਲ ਕੀਤਾ… ਦੋਸ਼ੀ ਅੰਮ੍ਰਿਤ ਪਾਲ ਸਿੰਘ ਦਾ ਮੰਨਣਾ ਸੀ ਕਿ ਮ੍ਰਿਤਕਾ ਅਸ਼ਲੀਲ ਵੀਡੀਓ ਬਣਾਉਂਦੀ ਸੀ ਅਤੇ ਉਹ ਉਸਨੂੰ ਰੋਕਣਾ ਚਾਹੁੰਦਾ ਸੀ। ਉਹ ਨਹੀਂ ਸੁਣ ਰਹੀ ਸੀ, ਇਸ ਲਈ ਉਸਨੇ ਸਾਜ਼ਿਸ਼ ਰਚੀ ਅਤੇ ਉਸਨੂੰ ਬਠਿੰਡਾ ਬੁਲਾ ਕੇ ਉਸਦਾ ਕਤਲ ਕਰ ਦਿੱਤਾ… ਮਾਮਲੇ ਵਿੱਚ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅੰਮ੍ਰਿਤ ਪਾਲ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।”