Guru Sri Hargobind Sahib Ji: ਨਗਰ ਕੀਰਤਨ ਦੀ ਆਰੰਭਤਾ ਸਮੇਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।
Nagar Kirtan in Amritsar: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਸ. ਨਿਰਮਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਨੇ ਨਿਭਾਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਸਮੇਤ ਸ਼ਾਮਲ ਹੋਏ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।