Sikander Singh Maluka: ਸਿਕੰਦਰ ਸਿੰਘ ਮਲੂਕਾ ਮੁੜ ਅਕਾਲੀ ਦਲ ’ਚ ਸ਼ਾਮਿਲ
Sikander Singh Maluka rejoins Akali Dal: ਸਿੰਕਦਰ ਸਿੰਘ ਮਲੂਕਾ ਮੁੜ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਵਲੋਂ ਟਵੀਟ ਕਰ ਸਾਂਝੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਮੈਨੂੰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਮੁਹਿੰਮ ਵਿਚ ਸ਼ਾਮਿਲ ਹੋਣਗੇ।
ਸਿੰਕਦਰ ਸਿੰਘ ਮਲੂਕਾ ਮੁੜ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਹਨ। ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੋਸਟ ਸਾਂਝੀ ਕਰਦਿਆ ਕਿਹਾ ਕਿ ਸਾਡੇ ਸਤਿਕਾਰਯੋਗ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਜੀ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਦੀਆਂ ਵਧਾਈਆਂ। ਪੰਜਾਬ ਦੇ ਲੋਕਾਂ ਦੀ ਅਤੇ ਸਮੇਂ ਦੀ ਮੰਗ ਹੈ ਕਿ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ। ਆਓ ਸਾਰੇ ਇਕੱਠੇ ਹੋਈਏ ਅਤੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੀਏ ਤਾਂ ਜੋ ਪੰਜਾਬ ਨੂੰ ਫਿਰ ਤੋਂ ਤਰੱਕੀ, ਖੁਸ਼ਹਾਲੀ, ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੇ ਰਾਹ ’ਤੇ ਮੁੜ ਲਿਜਾਹਿਆ ਜਾ ਸਕੇ।