Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਸਿੰਚਾਈ ਅਤੇ ਜਲ ਢਾਂਚੇ ਨੂੰ ਮਜਬੂਤ ਕਰਨ ਲਈ ਦ੍ਰਿੜ ਅਤੇ ਠੋਸ ਕਦਮ ਚੁੱਕ ਰਹੀ ਹੈ ਜਿਸ ਦੇ ਤਹਿਤ ਸਿੰਚਾਈ ਅਤੇੇ ਜਲ ਸਰੋਤ ਵਿਭਾਗ ਦੇ ਤਹਿਤ ਪੰਜ ਪ੍ਰਮੁੱਖ ਪਰਿਯੋਜਨਾਵਾਂ ਲਾਗੂ ਹੋ ਰਹੀਆਂ ਹਨ ਜਿਨ੍ਹਾਂ ਵਿੱਚੋਂ ਹਰੇਕ ਵਿੱਚ 100 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਸੈਣੀ ਨੇ 100 ਕਰੋੜ ਵਾਲੀ ਸਿੰਚਾਈ ਯੋਜਨਾਵਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਸਿੰਚਾਈ ਅਤੇ ਜਲ ਢਾਂਚੇ ਨੂੰ ਮਜਬੂਤ ਕਰਨ ਲਈ ਦ੍ਰਿੜ ਅਤੇ ਠੋਸ ਕਦਮ ਚੁੱਕ ਰਹੀ ਹੈ ਜਿਸ ਦੇ ਤਹਿਤ ਸਿੰਚਾਈ ਅਤੇੇ ਜਲ ਸਰੋਤ ਵਿਭਾਗ ਦੇ ਤਹਿਤ ਪੰਜ ਪ੍ਰਮੁੱਖ ਪਰਿਯੋਜਨਾਵਾਂ ਲਾਗੂ ਹੋ ਰਹੀਆਂ ਹਨ ਜਿਨ੍ਹਾਂ ਵਿੱਚੋਂ ਹਰੇਕ ਵਿੱਚ 100 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ। ਇਨ੍ਹਾਂ ਪਰਿਯੋਜਨਾਵਾਂ ਦਾ ਟੀਚਾ ਜਲ ਸਰੰਖਣ ਨੂੰ ਵਧਾਉਣਾ ਅਤੇ ਸਿੰਚਾਈ ਕੁਸ਼ਲਤਾ ਵਿੱਚ ਸੁਧਾਰ ਕਰਨਾ ਸ਼ਾਮਲ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਸਿੰਚਾਈ ਅਤੇ ਜਲ ਸਰੋਤ ਵਿਭਾਗ ਦੀ ਵੱਖ ਵੱਖ ਪਰਿਯੋਜਨਾਵਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਮੁੱਖ ਮੰਤਰੀ ਨੇ ਸਖ਼ਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪਰਿਯੋਜਨਾਵਾਂ ਦੀ ਇੰਜੀਨਿਅਰਿੰਗ ਡ੍ਰਾਇੰਗ ਵਿੱਚ ਐਨੀ ਦੇਰੀ ਨਹੀਂ ਹੋਣੀ ਚਾਹੀਦੀ ਸੀ। ਡ੍ਰਾਇੰਗ ਦੇ ਅਨੁਮੋਦਨ ਵਿੱਚ ਦੇਰੀ ਦੇ ਚਲਦੇ ਪਰਿਯੋਜਨਾਵਾਂ ਦੇ ਲਾਗੂ ਵਿੱਚ ਦੇਰੀ ਹੁੰਦੀ ਹੈ। ਉਨ੍ਹਾਂ ਨੇ ਡ੍ਰਾਇੰਗ ਦੇ ਅਨੁਮੋਦਨ ਵਿੱਚ ਦੇਰੀ ਲਈ ਜਿੰਮੇਦਾਰ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਇਲਾਵਾ ਉਨ੍ਹਾਂ ਨੇ ਪਰਿਯੋਜਨਾਵਾਂ ਵਿੱਚ ਗੁਣਵੱਤਾ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਗੁਣਵੱਤਾ ਵਿੱਚ ਕਿਸੇ ਵੀ ਪ੍ਰਕਾਰ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦਾਦੂਪੁਰ ਤੋਂ ਹਮੀਦਾ ਹੈਡ ਤੱਕ ਨਵੀਂ ਸਮਾਨਾਂਤਰ ਲਾਇਨ ਚੈਨਲ ਅਤੇ ਡਬਲੂਜੇਸੀ ਦਾ ਆਧੁਨਿਕੀਕਰਨ 274.87 ਕਰੋੜ ਰੁਪਏ ਨਾਲ ਕੀਤਾ ਜਾ ਰਿਹਾ ਹੈ। ਇਸ ਪਰਿਯੋਜਨਾ ਦਾ ਟੀਚਾ ਗੈਰ-ਮਾਨਸੂਨ ਅਵਧਿ ਦੌਰਾਨ ਹਥਿਨੀਕੁੰਡ ਬੈਰਾਜ ਤੋਂ ਹੋਣ ਵਾਲੇ ਰਿਸਾਓ ਦੇ ਨੁਕਸਾਨ ਨੂੰ ਘੱਟ ਕਰਨਾ ਹੈ। ਹੁਣ ਤੱਕ 64.5 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਪਰਿਯੋਜਨਾ ਨੂੰ ਮਾਰਚ 2026 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਡਬਲੂਜੇਸੀ ਬ੍ਰਾਂਚ ਤੱਕ ਆਗਮੇਂਟੇਸ਼ਨ ਨਹਿਰ ਦਾ ਦੁਬਾਰ ਤੋਂ ਨਿਰਮਾਣ 383 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਸ ਪਰਿਯੋਜਨਾ ਦਾ 81 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਜੂਨ 2025 ਤੱਕ ਪੂਰਾ ਹੋਣ ਦੀ ਸੰਭਾਵਨਾ ਹੈ। ਇਸੇ ਪ੍ਰਕਾਰ ਪੀਡੀ ਬ੍ਰਾਂਚ ਦੀ ਲਾਇਨਿੰਗ ਅਤੇ ਰੀਮਾਡਲਿੰਗ ਦਾ ਕੰਮ 197.80 ਕਰੋੜ ਰੁਪਏ ਨਾਲ ਕੀਤਾ ਜਾ ਰਿਹਾ ਹੈ। ਇਸ ਪਰਿਯੋਜਨਾ ਤਹਿਤ 145.25 ਕਿਲ੍ਹੋਮੀਟਰ ਵਿੱਚ ਕੰਕ੍ਰੀਟ ਲਾਇਨਿੰਗ ਦਾ ਕੰਮ ਸ਼ਾਮਲ ਹੈ।

ਉਨ੍ਹਾਂ ਨੇ ਕਿਹਾ ਕਿ 145.99 ਕਰੋੜ ਰੁਪਏ ਦੀ ਲਾਗਤ ਵਾਲੀ ਹਥਿਨੀਕੁੰਡ ਬੈਰਾਜ ਦੇ ਡਾਉਨਸਟ੍ਰੀਮ ਵਿੱਚ ਡਾਯਾਫ੍ਰਾਮ ਵਾਲ ਦੇ ਨਿਰਮਾਣ ਦੀ ਸਰੰਚਨਾਤਮਕ ਸੁਰੱਖਿਆ ਪਰਿਯੋਜਨਾ ਦਾ ਕੰਮ ਪ੍ਰਗਤੀ ‘ਤੇ ਹੈ। ਇਸੇ ਪ੍ਰਕਾਰ ਗੋਰਖਪੁਰ ਹਰਿਆਣਾ ਅਣੁ ਬਿਜਲੀ ਪਰਿਯੋਜਨਾ ਤਹਿਤ ਗੋਰਖਪੁਰ ਪਰਮਾਣੁ ਊਰਜਾ ਸੰਯੰਤਰ ਨੂੰ ਪਾਣੀ ਦੀ ਸਪਲਾਈ ਲਈ 442.64 ਕਰੋੜ ਰੁਪਏ ਦੀ ਲਾਗਤ ਨਾਲ ਆਰਸੀਸੀ ਬੈਰਲ ਅਤੇ ਲਿੰਕ ਚੈਨਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦਾ ਬਹੁਤਾ ਕੰਮ ਪੂਰਾ ਹੋ ਚੁੱਕਾ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਨਸੂਨ 2025 ਲਈ ਸਿੰਚਾਈ ਵਿਭਾਗ ਨੇ ਮੌਨਸੂਨ ਦੌਰਾਨ ਬਿਨਾ ਰੁਕਾਵਟ ਦੇ ਜਲ ਸਪਲਾਈ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਯਕੀਨੀ ਕਰਨ ਲਈ ਅਲਪਕਾਲਿਕ ਰਣਨੀਤੀਆਂ ਦੀ ਰੂਪਰੇਖਾ ਤਿਆਰ ਕੀਤੀ ਹੈ। ਹਰਿਆਣਾ ਸਰਕਾਰ ਇਨ੍ਹਾਂ ਮੇਗਾ-ਪੋ੍ਰਜੈਕਟਸ ਦੇ ਸਮੇ ‘ਤੇ ਲਾਗੂ ਕਰਨ ਲਈ ਵਚਨਬੱਧ ਹੈ ਜੋ ਰਾਜ ਦੀ ਜਲ ਸੁਰੱਖਿਆ ਅਤੇ ਖੇਤੀਬਾੜੀ ਸਥਿਰਤਾ ਲਈ ਮਹੱਤਵਪੂਰਨ ਹਨ। ਚੁਣੌਤਿਆਂ ‘ਤੇ ਕਾਬੂ ਪਾਉਣ ਅਤੇ ਤੇਜੀ ਨਾਲ ਕੰਮ ਪੂਰਾ ਕਰਨ ਲਈ ਲਗਾਤਾਰ ਨਿਗਰਾਨੀ, ਅੰਤਰ ਵਿਭਾਗੀ ਤਾਲਮੇਲ ਅਤੇ ਹਿਤਧਾਰਕ ਜੁੜਾਓ ਨੂੰ ਪਹਿਲ ਦਿੱਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News