Banner
Banner

ਪੰਜਾਬ ‘ਚ ਹੁਣ ਪਰਾਲ਼ੀ ਦੀਆਂ ਗਿੱਟੀਆਂ ਨੂੰ ਬਾਲਣ ਵਜੋਂ ਵਰਤ ਕੇ ਬਣਾਈਆਂ ਜਾਣਗੀਆਂ ਇੱਟਾਂ! ਸਰਕਾਰ ਨੇ ਲਿਆ ਅਹਿਮ ਫ਼ੈਸਲਾ

Punjab News: ਮਾਲੇਰਕੋਟਲਾ 17 ਜੂਨ 2025: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਪਹਿਲਾ ਹੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫ਼ੀਸਦੀ ਬਾਲਣ ਵਜੋਂ ਵਰਤਨ ਨੂੰ ਯਕੀਨੀ ਬਣਾਉਣਗੇ । ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ […]
Khushi
By : Updated On: 17 Jun 2025 17:15:PM
ਪੰਜਾਬ ‘ਚ ਹੁਣ ਪਰਾਲ਼ੀ ਦੀਆਂ ਗਿੱਟੀਆਂ ਨੂੰ ਬਾਲਣ ਵਜੋਂ ਵਰਤ ਕੇ ਬਣਾਈਆਂ ਜਾਣਗੀਆਂ ਇੱਟਾਂ! ਸਰਕਾਰ ਨੇ ਲਿਆ ਅਹਿਮ ਫ਼ੈਸਲਾ

Punjab News: ਮਾਲੇਰਕੋਟਲਾ 17 ਜੂਨ 2025: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਪਹਿਲਾ ਹੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫ਼ੀਸਦੀ ਬਾਲਣ ਵਜੋਂ ਵਰਤਨ ਨੂੰ ਯਕੀਨੀ ਬਣਾਉਣਗੇ । ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਭੱਠਾ ਮਾਲਕਾਂ ਨੂੰ ਅਪੀਲ ਕਰਦਿਆਂ ਐਕਸ਼ੀਅਨ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਇੰਜ ਗੁਨਵੀਤ ਸੇਠੀ ਨੇ ਕਿ ਇਹ ਨਿਯਮ ਪੰਜਾਬ ਵਿੱਚ ਲਾਗੂ ਹੋ ਚੁੱਕਾ ਹੈ।

ਐਕਸ਼ੀਅਨ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਇੰਜ ਗੁਨਵੀਤ ਸੇਠੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਪਰਾਲੀ ਨੂੰ ਕਮਾਈ ਦਾ ਸਾਧਨ ਬਣਾਇਆ ਜਾ ਸਕੇ ।

ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਨੂੰ ਅਤਿ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਰੋਕਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਸਰਕਾਰ ਵੱਲੋਂ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਪਰਾਲੀ ਦੇ ਯੋਗ ਪ੍ਰਬੰਧਨ ਦੇ ਨਾਲ ਨਾਲ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਮਿਲ ਸਕਣ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵੱਲੋਂ ਪਰਾਲੀ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਪੈਲੇਟਸ ਬਣਾਉਣ (ਪਰਾਲੀ ਦੀਆਂ ਗਿੱਟੀਆਂ) ਦਾ ਯੂਨਿਟ ਸਥਾਪਿਤ ਕਰਨ ਵਾਸਤੇ ਸਹਾਇਤਾ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੇਂਦਰ/ਰਾਜ ਸਰਕਾਰ ਦੁਆਰਾ ਬਣਾਈਆਂ ਗਈਆਂ ਨੀਤੀਆਂ ਦੇ ਅਨੁਸਾਰ ਪੰਜਾਬ ਵਿੱਚ ਪਰਾਲੀ ਦੀਆਂ ਗਿੱਟੀਆਂ ਦੀ ਸਲਾਨਾਂ ਮੰਗ 10 ਲੱਖ ਟਨ ਅਨੁਮਾਨੀ ਗਈ ਹੈ। ਉਨ੍ਹਾਂ ਦੱਸਿਆ ਕਿ ਪੈਲੇਟਸ ਬਣਾਉਣ(ਪਰਾਲੀ ਦੀਆਂ ਗਿੱਟੀਆਂ) ਦਾ ਯੂਨਿਟ ਸਥਾਪਿਤ ਕਰਨ ਵਾਸਤੇ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾਂ ਦੇਣ ਦਾ ਉਪਬੰਧ ਕੀਤਾ ਗਿਆ ।

ਇਹ ਸਹਾਇਤਾ ਪਹਿਲਾ ਆਓ ਪਹਿਲਾ ਪਾਓ ਦੇ ਅਧਾਰ ਤੇ ਦਿੱਤੀ ਜਾਵੇਗੀ । ਇਸ ਵਿੱਚ ਨਾਨ ਟੌਰੀਫਾਈਡ ਗਿੱਟੀਆਂ ਦੀ ਉਦਯੋਗਿਕ ਇਕਾਈ ਲਈ 01 ਈ.ਪੀ.ਐਚ. ਪਲਾਂਟ ਲਈ 28 ਲੱਖ ਰੁਪਏ ਅਤੇ 5 ਟੀ.ਪੀ.ਐਚ. ਪਲਾਂਟ ਲਈ 70 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ ।

ਇਸ ਤੋਂ ਇਲਾਵਾ ਟੌਰੀਫਾਈਡ ਗਿੱਟੀਆਂ ਦੀ ਉਦਯੋਗਿਕ ਇਕਾਈ ਵਿੱਚ 1 ਟੀ.ਪੀ.ਐਚ. ਪਲਾਂਟ ਲਈ 28 ਲੱਖ ਰੁਪਏ ਅਤੇ 05 ਟੀ.ਪੀ.ਐਚ ਪਲਾਂਟ ਲਈ 01 ਕਰੋੜ 40 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ । ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨਵੇਂ ਛੋਟੇ ਅਤੇ ਮੱਧਮ ਉਦਯੋਗਿਕ ਇਕਾਈਆਂ (ਐਮ.ਐਸ.ਐਮ.ਈ.) ਲਈ ਹੋਰ ਵਿੱਤੀ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ । ਇਸ ਬਾਰੇ ਵਿਸਤ੍ਰਿਤ ਦਿਸ਼ਾ ਨਿਰਦੇਸ਼, ਯੋਗਤਾ ਤੇ ਮਾਪਦੰਡ ਅਤੇ ਵਿੱਛੀ ਜਾਣਕਾਰੀ ਲਈwww.pscst.punjab.gov.in ਜਾਂ www.cpcb.nic.in ਤੇ ਸੰਪਰਕ ਕੀਤਾ ਜਾ ਸਕਦਾ ਹੈ ।

Read Latest News and Breaking News at Daily Post TV, Browse for more News

Ad
Ad