Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ-ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ-ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ ।

ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432.63 ਰੁਪਏ (211.54 ਫ਼ੀਸਦ) ਵੱਧ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਹੱਤਵਪੂਰਨ ਅਸਮਾਨਤਾ ਤੋਂ ਪਤਾ ਲਗਦਾ ਹੈ ਕਿ ਧੂਤ ਨੇ ਇੱਕ ਜਨਤਕ ਸੇਵਕ ਵਜੋਂ ਸੇਵਾ ਨਿਭਾਉਂਦੇ ਹੋਏ, ਬੇਹਿਸਾਬੀ ਅਚੱਲ ਅਤੇ ਚੱਲ ਜਾਇਦਾਦ ਪ੍ਰਾਪਤ ਕੀਤੀ ਅਤੇ ਆਪਣੀ ਜਾਇਜ਼ ਕਮਾਈ ਤੋਂ ਕਿਤੇ ਵੱਧ ਫੰਡ ਖਰਚ ਕੀਤੇ, ਜੋ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਦੀ ਸਿੱਧੀ-ਸਿੱਧੀ ਉਲੰਘਣਾ ਹੈ।

ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News